More

  ਨਵਜੋਤ ਸਿੱਧੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਏ ਰਵਾਨਾ

  ਅੰਮ੍ਰਿਤਸਰ, 20 ਨਵੰਬਰ (ਗਗਨ) – ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਸਾਹਿਬ ਲਈ ਰਵਾਨਾ ਹੋ ਗਏ ਹਨ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀਆਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਹਾਲਾਂਕਿ ਇਸ ਦੌਰਾਨ ਸਿੱਧੂ ਜਥੇ ਵਿੱਚ ਸ਼ਾਮਲ ਨਹੀਂ ਹੋ ਸਕੇ। ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬਾ ਕਾਂਗਰਸ ਪ੍ਰਧਾਨ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਪਹੁੰਚੇ ਸਨ। ਕੋਵਿਡ-19 ਮਹਾਮਾਰੀ ਕਾਰਨ ਕਰੀਬ 20 ਮਹੀਨਿਆਂ ਤੋਂ ਬੰਦ ਪਏ ਕਰਤਾਰਪੁਰ ਲਾਂਘੇ ਨੂੰ ਹਾਲ ਹੀ ਵਿੱਚ ਮੁੜ ਖੋਲਿਆ ਗਿਆ ਹੈ।

  ਸਿੱਧੂ ਨੇ ਵੀਰਵਾਰ ਨੂੰ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਪਣੀ ਪਾਕਿਸਤਾਨ ਫੇਰੀ ਨੂੰ ਯਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਧਾਰਮਿਕ ਸਥਾਨ ਦੇ ਦਰਸ਼ਨ ਵੀ ਕੀਤੇ। ਸਿੱਧੂ ਨੇ ਵੀਡੀਓ ਵਿੱਚ ਆਪਣੀ ਪਾਕਿਸਤਾਨ ਫੇਰੀ ਦੌਰਾਨ ਕਈ ਥਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਇਸ ਵੀਡੀਓ ਦਾ ਨਾਂ ‘ਦ ਕਰਤਾਰਪੁਰ ਸਟੋਰੀ’ ਰੱਖਿਆ ਹੈ। ਖਾਸ ਗੱਲ ਇਹ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਲਾਂਘੇ ਨੂੰ ਸ਼ੁਰੂ ਕਰਨ ਦਾ ਸਿਹਰਾ ਲਗਾਤਾਰ ਸਿੱਧੂ ਨੂੰ ਦੇ ਰਹੇ ਹਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img