ਅੰਮ੍ਰਿਤਸਰ , 25 ਮਈ (ਰਛਪਾਲ ਸਿੰਘ) -ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਅੰਦੋਲਨ ਦੇ ਸਮਰਥਨ ‘ਚ ਆਪਣੇ ਦੋਹਾਂ ਘਰਾਂ (ਅੰਮ੍ਰਿਤਸਰ ਅਤੇ ਪਟਿਆਲਾ) ‘ਤੇ ਕਾਲਾ ਝੰਡਾ ਲਹਿਰਾ ਕੇ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਜਾਂ ਫਿਰ ਸੂਬਾ ਸਰਕਾਰ ਰਾਹੀਂ ਫ਼ਸਲਾਂ ਦੀ ਖ੍ਰੀਦ ਤੇ ਜਿਣਸਾਂ ‘ਤੇ ਐਮ.ਐਸ.ਪੀ. ਯਕੀਨੀ ਬਣਾਉਣ ਲਈ ਕੋਈ ਵਿਕਲਪਕ ਹੱਲ ਨਹੀਂ ਕੱਢਿਆ ਜਾਂਦਾ ਤਦ ਤੱਕ ਹਰ ਛੱਤ ‘ਤੇ ਕਾਲਾ ਝੰਡਾ ਲਹਿਰਾਇਆ ਜਾਵੇ।
ਨਵਜੋਤ ਸਿੱਧੂ ਨੇ ਕਿਸਾਨੀ ਅੰਦੋਲਨ ਦੇ ਸਮਰਥਨ ‘ਚ ਆਪਣੇ ਦੋਹਾਂ ਘਰਾਂ ‘ਤੇ ਲਹਿਰਾਇਆ ਕਾਲਾ ਝੰਡਾ
