More

  ਨਸ਼ਾ ਕਰਨ ਤੋਂ ਰੋਕਣ ਤੇ ਕਲਯੁਗੀ ਪੁੱਤ ਨੇ ਕੀਤਾ ਪਿਓ ਦਾ ਕਤਲ

  ਤਰਨਤਾਰਨ, 13 ਨਵੰਬਰ (ਬੁਲੰਦ ਆਵਾਜ ਬਿਊਰੋ) – ਤਰਨਤਾਰਨ ਦੇ ਮੁਹੱਲਾ ਮੁਰਾਦਪੁਰ ਵਿਖੇ ਇਕ ਕਲਯੁਗੀ ਪੁੱਤ ਨੇ ਕਥਿਤ ਤੌਰ ’ਤੇ ਆਪਣੇ ਪਿਤਾ ਦਾ ਸਿਰ ਕੰਧ ਵਿਚ ਮਾਰ ਕੇ ਕਤਲ ਕਰ ਦਿੱਤਾ। ਦੋਸ਼ ਹੈ ਕਿ ਆਪਣੇ ਨਸ਼ੇੜੀ ਪੁੱਤ ਨੂੰ ਉਹ ਨਸ਼ਾ ਕਰਨ ਤੋਂ ਰੋਕਦਾ ਸੀ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਿਥੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਉਥੇ ਮੁਕੱਦਮੇ ਵਿਚ ਨਾਮਜਦ ਕੀਤੇ ਮੁਲਜ਼ਮ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਡੀਐਸਪੀ ਤਰਨਤਾਰਨ ਬਰਜਿੰਦਰ ਸਿੰਘ ਨੇ ਦੱਸਿਆ ਕਿ ਮੁਰਾਦਪੁਰ ਦੀ ਗਲੀ ਸੁਰਜਨ ਭਲਵਾਨ ਵਾਲੀ ਵਾਸੀ ਸ਼ਿੰਗਾਰਾ ਸਿੰਘ ਪੁੱਤਰ ਕੁੰਦਨ ਸਿੰਘ ਦੇ ਦੋ ਲੜਕੇ ਹਨ। ਜਿਨ੍ਹਾਂ ਵਿਚੋਂ ਇਕ ਲੜਕਾ ਫੌਜ ਵਿਚ ਨੌਕਰੀ ਕਰਦਾ ਹੈ। ਜਦੋਂਕਿ ਦੂਸਰਾ ਲੜਕਾ ਅਰਸ਼ਦੀਪ ਸਿੰਘ ਨਸ਼ਾ ਕਰਨ ਦਾ ਆਦੀ ਹੈ।

  ਆਪਣੇ ਨਸ਼ੇੜੀ ਲੜਕੇ ਨੂੰ ਸ਼ਿੰਗਾਰਾ ਸਿੰਘ ਅਕਸਰ ਰੋਕਦਾ ਸੀ ਅਤੇ ਲੰਘੀ ਦੇਰ ਰਾਤ ਵੀ ਉਸ ਨੂੰ ਨਸ਼ਾ ਕਰਨ ਤੋਂ ਮਨ੍ਹਾ ਕੀਤਾ ਤਾਂ ਅਰਸ਼ਦੀਪ ਸਿੰਘ ਨੇ ਆਪਣੇ ਪਿਤਾ ਸ਼ਿੰਗਾਰਾ ਸਿੰਘ ਦਾ ਸਿਰ ਕੰਧ ਵਿਚ ਮਾਰ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਤਰਨਤਾਰਨ ਤੋਂ ਕਰਵਾਇਆ ਗਿਆ ਹੈ। ਜਦੋਂਕਿ ਅਰਸ਼ਦੀਪ ਸਿੰਘ ਵਿਰੁੱਧ ਉਸਦੀ ਭਰਜਾਈ ਜਿਸਦਾ ਪਤੀ ਫ਼ੌਜ ਵਿਚ ਹੈ ਦੇ ਬਿਆਨਾਂ ’ਤੇ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img