Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

4 ਮਈ (ਰਛਪਾਲ ਸਿੰਘ) ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚ ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਮਨਪ੍ਰੀਤ ਸਿੰਘ (24) ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਥਾਣਾ ਰੰਗੜ ਨੰਗਲ ਦੇ ਮੁਖੀ ਅਵਤਾਰ ਸਿੰਘ ਪੁਲੀਸ ਪਾਰਟੀ ਸਣੇ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ। ਮ੍ਰਿਤਕ ਦੇ ਪਿਤਾ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਕੰਬਾਈਨ ‘ਤੇ ਕੰਮ ਕਰਦਾ ਸੀ ਤੇ ਕੱਲ੍ਹ ਸ਼ਾਮ ਨੂੰ ਹੀ ਕੰਮ ਤੋਂ ਘਰ ਵਾਪਸ ਆਇਆ ਸੀ। ਦੇਰ ਸ਼ਾਮ ਉਹ ਘਰੋਂ ਕਿਧਰੇ ਚਲਾ ਗਿਆ ਅਤੇ ਰਾਤ ਨੂੰ ਕਰੀਬ ਸਾਢੇ 9 ਵਜੇ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਦੱਸਿਆ ਕਿ ਉਸ ਦਾ ਲੜਕਾ ਪਿੰਡ ਦੇ ਬਾਹਰ ਸੜਕ ‘ਤੇ ਬੇਸੁੱਧ ਹਾਲਤ ‘ਚ ਡਿੱਗਿਆ ਹੈ। ਉਹ ਤੁਰੰਤ ਮੌਕੇ ‘ਤੇ ਪਹੁੰਚੇ ਤਾਂ ਉਸ ਦੇ ਲੜਕੇ ਦੀ ਮੌਤ ਹੋ ਚੁੱਕੀ ਸੀ ਤੇ ਸਰਿੰਜ ਉਸ ਦੇ ਕੋਲ ਸੀ।

Read Previous

UP ਦੀਆਂ ਪੰਚਾਇਤ ਚੋਣਾਂ ਦੇ ਨਤੀਜਿਆਂ ਨੇ ਉਡਾਈ BJP ਦੀ ਨੀਂਦ,

Read Next

ਟਵਿਟਰ ‘ਤੇ ਗਲਤ ਬਿਆਨਬਾਜ਼ੀ ਕੰਗਨਾ ਨੂੰ ਪਈ ਭਾਰੀ, ਅਕਾਊਂਟ ਹੋਇਆ ਸਸਪੈਂਡ

Leave a Reply

Your email address will not be published. Required fields are marked *