22 C
Amritsar
Thursday, March 23, 2023

ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਵੰਡ ਰਹੇ ਨੇ ਮਾਸਕ-ਅਕਾਂਸ਼ਾ ਮਹਾਂਵਰੀਆ

Must read

ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਨੇ ਕੋਵਾ ਐਪ ਰਜਿਸਟਰੇਸ਼ਨ ਵਿੱਚ ਜਿੱਤਿਆ ਗੋਲਡ ਸਰਟੀਫਿਕੇਟ
ਅੰਮ੍ਰਿਤਸਰ, 26 ਅਗਸਤ: (ਰਛਪਾਲ ਸਿੰਘ) – ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਮਾਸਕਾਂ ਦੀ ਵੰਡ ਵੀ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਦੀ ਕੁਆਰਡੀਨੇਟਰ ਮੈਡਮ ਅਕਾਂਸ਼ਾ ਮਹਾਂਵਰੀਆ ਨੇ ਦੱਸਿਆ ਕਿ ਵਾਲੰਟੀਅਰਾਂ ਵੱਲੋਂ ਲੋਕਾਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਜਾਗਰੂਕ ਕਰ ਰਹੇ ਹਨ ਅਤੇ ਨਾਲ ਹੀ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਕੋਵਾ ਐਪ ਵੀ ਡਾਊਨਲੋਡ ਕਰਵਾ ਰਹੇ ਹਨ।
ਮੈਡਮ ਅਕਾਂਸ਼ਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਅਜੈ ਕੁਮਾਰ ਬਲਾਕ ਅਜਨਾਲਾ ਵੱਲੋਂ ਮਿਸ਼ਨ ਫਤਿਹ ਤਹਿਤ ਕੋਵਾ ਐਪ ਡਾਊਨਲੋਡ ਕਰਵਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਜਿਸ ਸਦਕਾ ਇਸ ਵਾਲੰਟੀਅਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹਸਤਾਖਰਾਂ ਵਾਲਾ ਗੋਲਡ ਸਰਟੀਫਿਕੇਟ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੰੂ ਕਾਮਯਾਬ ਬਣਾਉਣ ਲਈ ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰ ਦਿਨ ਰਾਤ ਕੰਮ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਮਹਾਂਾਮਰੀ ਤੋਂ ਬਚਾਇਆ ਜਾ ਸਕੇ।

- Advertisement -spot_img

More articles

- Advertisement -spot_img

Latest article