More

  ਨਹੀਂ ਰੁਕ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ, ਬਿਆਸ ਦੇ ਨਿੱਜੀ ਸਕੂਲ ‘ਚ ਵਿਦਿਆਰਥਣ ਦੇ ਨਾਲ ਹੋਇਆ ਜਬਰ ਜਨਾਹ…

  ਅੰਮ੍ਰਿਤਸਰ: ਕਸਬਾ ਬਿਆਸ ਦੇ ਇੱਕ ਨਿੱਜੀ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਦੇ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬਲਾਤਕਾਰ ਕਰਨ ਵਾਲਾ ਇਸੇ ਸਕੂਲ ਦਾ ਹੀ ਦਸਵੀਂ ਕਲਾਸ ਦਾ ਵਿਦਿਆਰਥੀ ਦੱਸਿਆ ਜਾਂਦਾ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ ਅਤੇ ਜਦ ਪੀੜਤ ਬੱਚੀ ਨੇ ਇਹ ਘਟਨਾ ਆਪਣੇ ਮਾਪਿਆਂ ਨੂੰ ਦੱਸੀ ਤਾਂ ਉਨ੍ਹਾਂ ਸਕੂਲ ਪ੍ਰਬੰਧਕਾਂ ਖਿਲਾਫ ਰੋਸ ਜਾਹਿਰ ਕਰਦਿਆਂ ਮਾਮਲਾ ਪੁਲਿਸ ਨੂੰ ਦਰਜ ਕਰਵਾ ਦਿੱਤਾ।ਪੁਲਿਸ ਨੇ ਦਸਵੀਂ ਕਲਾਸ ਦੇ ਮੁਲਜ਼ਮ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਘੱਟ ਹੋਣ ਕਰਕੇ ਹੁਸ਼ਿਆਰਪੁਰ ਵਿਖੇ ਜੁਵੇਨਾਇਲ ਕਸਟਡੀ ਦੇ ਵਿੱਚ ਭੇਜ ਦਿੱਤਾ ਹੈ।ਥਾਣਾ ਬਿਆਸ ਦੀ ਪੁਲਿਸ ਨੇ ਮੁਲਜ਼ਮ ਵਿਦਿਆਰਥੀ ਦੇ ਖਿਲਾਫ ਬਲਾਤਕਾਰ ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਾਬਾ ਬਕਾਲਾ ਦੇ ਡੀਐਸਪੀ ਹਰਕ੍ਰਿਸ਼ਨ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮੁਲਜ਼ਮ ਵਿਦਿਆਰਥੀ ਦੀ ਪਛਾਣ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ ਪਰ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਜਿੱਥੇ ਪੀੜਤ ਪਰਿਵਾਰ ਦੇ ਨਾਲ ਗੱਲਬਾਤ ਕਰਕੇ ਬਿਆਨ ਦਰਜ ਕੀਤੇ ਜਾ ਰਹੇ ਹਨ ਉਥੇ ਹੀ ਮੁਲਜ਼ਮ ਅਤੇ ਸਕੂਲ ਪ੍ਰਬੰਧਕਾਂ ਦੇ ਕੋਲੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img