22 C
Amritsar
Thursday, March 23, 2023

ਨਾਭਾ ਜੇਲ੍ਹ ਵਿਚ ਭੁੱਖ ਹੜਤਾਲ ‘ਤੇ ਬੈਠੇ ਬੰਦੀ ਸਿੰਘਾਂ ਦੀ ਸਿਹਤ ਵਿਗੜੀ

Must read

ਜਦੋਂ ਕੋਰੋਨਾਵਾਇਰਸ ਮਹਾਂਮਾਰੀ ਦੇ ਚਲਦਿਆਂ ਭਾਰਤ ਦੀ ਸੁਪਰੀਮ ਕੋਰਟ ਨੇ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਜੇਲ੍ਹ ਤਬਦੀਲੀ ਉੱਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਹੋਏ ਹਨ ਤਾਂ ਪੰਜਾਬ ਜੇਲ੍ਹ ਪ੍ਰਸ਼ਾਸਨ ਜੇਲ੍ਹਾਂ ਵਿਚ ਬੰਦ ਸਿੱਖ ਸਿਆਸੀ ਕੈਦੀਆਂ ਨੂੰ ਇਹਨਾਂ ਹੁਕਮਾਂ ਨੂੰ ਛਿੱਕੇ ਟੰਗਦਿਆਂ ਇਕ ਜੇਲ੍ਹ ਤੋਂ ਦੂਜੀ ਜੇਲ੍ਹ ਤਬਦੀਲ ਕਰ ਰਿਹਾ ਹੈ। ਇਸ ਨਾਲ ਸਿੱਖ ਸਿਆਸੀ ਕੈਦੀਆਂ ਵਿਚ ਕੋਰੋਨਾਵਾਇਰਸ ਮਹਾਂਮਾਰੀ ਫੈਲਣ ਦਾ ਵੀ ਡਰ ਹੈ।

ਪੰਜਾਬ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਸਿੱਖ ਕੈਦੀਆਂ ਦੀਆਂ ਜੇਲ੍ਹ ਤਬਦੀਲੀਆਂ ਖਿਲਾਫ ਨਾਭਾ ਜੇਲ੍ਹ ਦੇ ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਭੁੱਖ ਹੜਤਾਲ ’ਤੇ ਬੈਠੇ ਬੰਦੀ ਸਿੰਘਾਂ ਵਿਚੋਂ ਇਕ ਕੈਦੀ ਰਣਦੀਪ ਸਿੰਘ ਨੂੰ ਸਿਹਤ ਖ਼ਰਾਬ ਹੋਣ ’ਤੇ ਅੱਜ ਇੱਥੋਂ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਅਤੇ ਗੁਲੂਕੋਜ਼ ਲਗਾ ਕੇ ਵਾਪਸ ਭੇਜ ਦਿੱਤਾ ਗਿਆ। ਡਾਕਟਰਾਂ ਅਨੁਸਾਰ ਕਈ ਦਿਨ ਭੁੱਖੇ ਰਹਿਣ ਕਾਰਨ ਉਸ ਨੂੰ ਸਿਹਤ ਸਬੰਧੀ ਸਮੱਸਿਆ ਆ ਰਹੀ ਹੈ।

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਕੁਝ ਬੰਦੀ ਸਿੰਘਾਂ ਦੀ ਹੋਰਨਾਂ ਜੇਲ੍ਹਾਂ ਵਿੱਚ ਬਦਲੀ ਕਰਨ ਦੇ ਵਿਰੋਧ ’ਚ ਅਤੇ ਜੇਲ੍ਹ ਪ੍ਰਸ਼ਾਸਨ ’ਤੇ ਮਾੜਾ ਸਲੂਕ ਕਰਨ ਦਾ ਦੋਸ਼ ਲਾਉਂਦਿਆਂ ਨਾਭਾ ਜੇਲ੍ਹ ਦੇ ਬੰਦੀ ਸਿੰਘਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਬੰਦੀ ਸਿੰਘਾਂ ਦੀ ਵਕੀਲ ਕੁਲਵਿੰਦਰ ਕੌਰ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੁਪਰੀਮ ਕਰੋਟ ਨੇ ਕੈਦੀਆਂ ਦੀ ਬਦਲੀ ’ਤੇ ਰੋਕ ਲਗਾਈ ਸੀ। ਉਨ੍ਹਾਂ ਦੱਸਿਆ ਕਿ ਹੜਤਾਲ ’ਤੇ ਬੈਠੇ ਕਈ ਬੰਦੀ ਸਿੰਘਾਂ ਨੂੰ ਸ਼ੂਗਰ ਦੀ ਬਿਮਾਰੀ ਹੈ ਅਤੇ ਕਈਆਂ ਨੂੰ ਹੋਰ ਸਿਹਤ ਸਮੱਸਿਆਵਾਂ ਆ ਰਹੀਆਂ ਹਨ।

ਏਡੀਜੀਪੀ (ਜੇਲ੍ਹ) ਪੀਕੇ ਸਿਨਹਾ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਜਨਰਲ ਬਦਲੀ ’ਤੇ ਰੋਕ ਲਗਾਈ ਸੀ ਪਰ ਇਹ ਬਦਲੀਆਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕੀਤੀਆਂ ਗਈਆਂ ਹਨ। ਇਨ੍ਹਾਂ ਬਾਰੇ ਅਦਾਲਤ ਨੂੰ ਜਵਾਬ ਵੀ ਲਿਖਿਆ ਗਿਆ ਹੈ। ਬੰਦੀ ਸਿੰਘਾਂ ਦੀ ਸਿਹਤ ਸਬੰਧੀ ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਭੋਜਨ ਖਾਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਕਿਸੇ ਦੀ ਵੀ ਸਿਹਤ ਖ਼ਰਾਬ ਹੋਣ ’ਤੇ ਉਸ ਨੂੰ ਤੁਰੰਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਧੰਨਵਾਦ ਸਹਿਤ ਅੰਮ੍ਰਿਤਸਰ ਟਾਈਮਜ਼

- Advertisement -spot_img

More articles

- Advertisement -spot_img

Latest article