ਟੁੱਟੀ ਗੰਢਣਹਾਰ ਦੇ ਇਤਿਹਾਸ ਨੂੰ ਦ੍ਰਿੜ ਕਰਵਾਉਦਾ ਹੈ ਮਾਘੀ ਦਾ ਤਿਉਹਾਰ – ਭੁਪਿੰਦਰ ਸਿੰਘ
ਲੁਧਿਆਣਾ, 15 ਜਨਵਰੀ (ਹਰਮਿੰਦਰ ਮੱਕੜ) – ਟੁੱਟੀ ਗੰਢਣਹਾਰ ਦੇ ਇਤਿਹਾਸ ਨੂੰ ਬਿਆਨ ਕਰਦਾ ਮਾਘੀ ਦਾ ਤਿਉਹਾਰ ਜਿੱਥੇ ਸਾਨੂੰ ਚਾਲੀ ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਵਾਉਦਾ ਹੈ, ਉੱਥੇ ਸਾਨੂੰ ਦੇਸ਼ ਕੌਮ ਪ੍ਰਤੀ ਆਪਾ ਵਾਰਨ ਦੀ ਭਾਵਨਾ ਨੂੰ ਵੀ ਦ੍ਰਿੜ ਕਰਵਾਉਦਾ ਹੈ।ਆਉ ਮਾਘੀ ਦੇ ਸਲਾਨਾ ਜੋੜ ਮੇਲੇ ਨੂੰ ਮਨਾਉਦਿਆ ਹੋਇਆ ਸ਼ਬਦ ਗੁਰੂ ਦੇ ਲੜ ਲਗਦਿਆਂ ਦਸ਼ਮੇਸ਼ ਪਿਤਾ ਦੇ ਸੱਚੇ ਸਪੂਤ ਬਣ ਕੇ ਆਪਣਾ ਜੀਵਨ ਸਫਲ ਕਰੀਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.ਭੁਪਿੰਦਰ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋ ਗੁਰਦੁਆਰਾ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਤੋ ਪਹਿਲਾਂ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਏ ਕੀਰਤਨ ਸਮਾਗਮ ਅੰਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਕੀਰਤਨੀਏ ਭਾਈ ਜਸਬੀਰ ਸਿੰਘ ਜਮਾਲਪੁਰੀ ਅਤੇ ਭਾਈ ਇੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ।
ਕੀਰਤਨ ਸਮਾਗਮ ਦੌਰਾਨ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਦੀ ਬਖਸ਼ਿਸ਼ ਭੇਟ ਕੀਤੀ ਅਤੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ, ਸ.ਜਤਿੰਦਰਪਾਲ ਸਿੰਘ ਸਲੂਜਾ ,ਸ.ਕਰਨੈਲ ਸਿੰਘ ਬੇਦੀ, ਸ. ਪ੍ਰਿਤਪਾਲਸਿੰਘ, ਸ.ਬਲਬੀਰ ਸਿੰਘ ਭਾਟੀਆ,ਦਮਨਦੀਪ ਸਿੰਘ ਸਲੂਜਾ,ਸਰਪੰਚ ਗੁਰਚਰਨ ਸਿੰਘ ਖੁਰਾਣਾ ,ਜਗਬੀਰ ਸਿੰਘ ਡੀ.ਜੀ.ਐਮ ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,
ਹਰਕੀਰਤ ਸਿੰਘ ਬਾਵਾ,ਰਜਿੰਦਰ ਸਿੰਘ ਮੱਕੜ, ਮਨਿੰਦਰ ਸਿੰਘ ,ਸੁਰਿੰਦਰਪਾਲ ਸਿੰਘ ਭੁਟਆਣੀ,ਅਵਤਾਰ ਸਿੰਘ ਮਿੱਡਾ ,ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਤੱਰ ਸਿੰਘ ਮੱਕੜ ,ਰਜਿੰਦਰ ਸਿੰਘ ਡੰਗ,ਭੁਪਿੰਦਰਪਾਲ ਸਿੰਘ, ਜਤਿੰਦਰਪਾਲ ਸਿੰਘ ,ਹਰਜੀਤ ਸਿੰਘ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।