-1.2 C
Munich
Tuesday, February 7, 2023

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਸਮਾਗਮ

Must read

ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਲਸਾਨੀ ਸ਼ਹਾਦਤ ਤੋ ਸਮੁੱਚੀ ਕੌਮ ਪ੍ਰੇਣਾ ਲਵੇ – ਭੁਪਿੰਦਰ ਸਿੰਘ

ਲੁਧਿਆਣਾ, 23 ਜਨਵਰੀ (ਹਰਮਿੰਦਰ ਮੱਕੜ) – ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਂ ਵੱਲੋ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸਕੰਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਅਕਾਲ ਪੁਰਖ ਦਾ ਸਿਮਰਨ ਕਰਨ ਦੀ ਪ੍ਰੇਣਾ ਦਿੱਤੀ, ਉੱਥੇ ਨਾਲ ਹੀ ਧਰਮ ਦੀ ਰਾਖੀ ਕਰਨ ਅਤੇ ਸ਼ਹਾਦਤ ਦੇ ਸੰਕਲਪ ਨੂੰ ਉਭਾਰਨ ਵਿੱਚ ਆਪਣਾ ਯੋਗਦਾਨ ਪਾਇਆ ਭਾਈ ਸਤਿੰਦਰਪਾਲ ਸਿੰਘ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।

ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਉਪਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋ ਵੱਧ ਭਗਤੀ ਤੇ ਸ਼ਕਤੀ ਦੇ ਸਿਧਾਂਤ ਨਾਲ ਜੁੜਨਾ ਹੋਵੇਗਾ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ। ।ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਜਤਿੰਦਰਪਾਲ ਸਿੰਘ ਸਲੂਜਾ ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਬਲਬੀਰ ਸਿੰਘ ਭਾਟੀਆ,ਦਮਨਦੀਪ ਸਿੰਘ ਸਲੂਜਾ,ਸਰਪੰਚ ਗੁਰਚਰਨ ਸਿੰਘ ਖੁਰਾਣਾ, ਜਗਬੀਰ ਸਿੰਘ ਡੀ.ਜੀ.ਐਮ ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ,ਰਜਿੰਦਰ ਸਿੰਘ ਮੱਕੜ, ਮਨਿੰਦਰ ਸਿੰਘ ,ਸੁਰਿੰਦਰਪਾਲ ਸਿੰਘ ਭੁਟਆਣੀ,ਅਵਤਾਰ ਸਿੰਘ ਮਿੱਡਾ ,ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਤੱਰ ਸਿੰਘ ਮੱਕੜ ,ਰਜਿੰਦਰ ਸਿੰਘ ਡੰਗ,ਭੁਪਿੰਦਰਪਾਲ ਸਿੰਘ, ਜਤਿੰਦਰਪਾਲ ਸਿੰਘ ,ਹਰਜੀਤ ਸਿੰਘ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

- Advertisement -spot_img

More articles

- Advertisement -spot_img

Latest article