ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਿੱਖਿਆ ਵਿਭਾਗ ਵਲੋਂ ਪੂਰੀ ਤਿਆਰੀ ਲਈ ਟਰੇਨਿੰਗਾਂ ਦਾ ਦੌਰ ਜਾਰੀ

59

ਅੰਮ੍ਰਿਤਸਰ, 28 ਜੁਲਾਈ (ਗਗਨ) – ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੀਆਂ ਤਿਆਰੀਆਂ ਸੰਬੰਧੀ ਲਗਾਈਆਂ ਜਾ ਰਹੀਆਂ ਵਰਕਸ਼ਾਪਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਅੱਜ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਨ੍ਹਾਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਦੱਸਿਆ ਕਿ ਇਹ ਸਰਵੇ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਤੇ ਇਸ ਵਾਰ ਪੰਜਾਬ ਇਸ ਸਰਵੇ ਵਿਚ ਦੇਸ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕਰੇਗਾ।

Italian Trulli

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਕੌਮੀ ਪ੍ਰਾਪਤੀ ਸਰਵੇਖਣ ਲਈ ਵਿਭਾਗ ਵੱਲੋਂ ਪੂਰੀ ਵਿਉਂਤਬੰਦੀ ਕੀਤੀ ਹੋਈ ਹੈ।ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਵੇ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੰੂੰ ਮਿਲੇ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ। ਉਨ੍ਹਾਂ ਕਿਹਾ ਇਹ ਸਰਵੇ ਤੀਜੀ ,ਚੌਥੀ ਅੱਠਵੀਂ ਤੇ ਦਸਵੀਂ ਜਮਾਤ ਦਾ ਹੋ ਰਿਹਾ ਹੈ ਇਸ ਲਈ ਇਹਨਾਂ ਜਮਾਤਾਂ ਦੀ ਪੂਰੀ ਤਿਆਰੀ ਕਰਵਾਈ ਜਾਵੇ।ਇੱਥੇ ਬਲਾਕ ਵੇਰਕਾ ਦੇ ਹਿੰਦੀ ਅਤੇ ਅੰਗਰੇਜ਼ੀ ਅਧਿਆਪਕਾਂ ਦੀ ਇੱਕ ਰੋਜਾ ਵਰਕਸ਼ਾਪ ਪ੍ਰਿੰਸੀਪਲ ਸ਼੍ਰੀਮਤੀ ਮਨਮੀਤ ਕੌਰ ਦੀ ਯੋਗ ਅਗਵਾਈ ਤਹਿਤ ਲਗਾਈ ਗਈ। ਇਸ ਸਮੇਂ ਬਲਾਕ ਮੈਂਟਰ ਮਨੂੰਦੀਪ ਕੌਰ ਨੇ ਲਰਨਿੰਗ ਆਊਟ ਕਮ ਦੇ ਆਧਾਰ ਤੇ ਤਿਆਰ ਕੀਤੇ ਜਾ ਰਹੇ ਪ੍ਰਸ਼ਨ ਪੱਤਰਾ ਬਾਰੇ ਜਾਣਕਾਰੀ ਦਿੱਤੀ ਅਤੇ ਨੈਸ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ।

ਵਰਕਸ਼ਾਪ ਦੌਰਾਨ ਸੰਬੋਧਨ ਕਰਦੇ ਹੋਏ ਸ਼੍ਰੀਮਤੀ ਮਨਮੀਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਲੋਂ 12 ਨਵੰਬਰ ਨੂੰ ਕਰਵਾਈ ਜਾ ਰਹੀ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੇ ਨਾਲ ਸੰਬੰਧਿਤ ਐੱਲ ਓ ਅਤੇ ਸਕੂਲ ਮੁਖੀਆਂ ਦੇ ਇਸ ਪ੍ਰੀਖਿਆ ਵਿਚ ਮਹੱਤਵਪੂਰਨ ਰੋਲ ਦੀ ਜਾਣਕਾਰੀ ਦਿੱਤੀ ਗਈ ਅਤੇ ਅਧਿਆਪਕਾਂ ਦੇ ਸਹਿਯੋਗ ਦੇ ਨਾਲ ਵਿਦਿਆਰਥੀਆਂ ਦੀ ਪੂਰਨ ਭਾਗੀਦਾਰੀ ਯਕੀਨੀ ਬਣਾਉਣ ਦਾ ਸੁਨੇਹਾ ਦਿੱਤਾ ਗਿਆ।ਇਸ ਮੌਕੇ ਸੁਖਪਾਲ ਸਿੰਘ ਸੰਧੂ, ਦਵਿੰਦਰ ਕੁਮਾਰ ਮੰਗੋਤਰਾ ਸੋਸਲ ਮੀਡੀਆ ਕੋਆਰਡੀਨੇਟਰ, ਸੰਦੀਪ ਸੈਂਡੀ ਲੈਕਚਰਾਰ, ਸੁਖਦੇਵ ਸਿੰਘ ਮੀਡੀਆ ਕੌਆਰਡੀਨੇਟਰ ਬਲਾਕ ਵੇਰਕਾ ਸਮੇਤ ਅਧਿਆਪਕ ਹਾਜ਼ਰ ਸਨ।