More

  ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

  ਸਰਾਏ ਅਮਾਨਤ ਖਾਂ, 21 ਫ਼ਰਵਰੀ : ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚਾਹਲ ਵਿਚ ਪਤੀ ਵਲੋਂ ਅਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਹੈ। ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਮੇਜਰ ਸਿੰਘ ਨੇ ਅਪਣੀ 38 ਸਾਲਾ ਪਤਨੀ ਗੁਰਪ੍ਰੀਤ ਕੌਰ ਦਾ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ। ਇਸ ਤਂੋ ਬਾਅਦ ਛੋਟੇ ਮੁੰਡੇ ਯੋਧਬੀਰ ਨੂੰ ਨਾਲ ਲੈ ਕੇ ਪਤੀ ਫਰਾਰ ਹੋ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਰਾਏ ਅਮਾਨਤ ਖਾਂ ਦੇ ਪੁਲਿਸ ਅਧਕਾਰੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img