16.8 C
Punjab
Friday, December 2, 2022

ਪਹਿਲਾਂ ਪਤਨੀ ਫਿਰ ਧੀ ਦਾ ਕੀਤਾ ਕਤਲ, ਮਗਰੋਂ ਕਰ ਲਈ ਖ਼ੁਦਕੁਸ਼ੀ

Must read

ਚੌਕ ਮਹਿਤਾ – ਇਲਾਕਾ ਚੌਕ ਮਹਿਤਾ ਵਿਖੇ ਇਕ ਰੌਗਟੇ ਖੜ੍ਹੇ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਘਰ ਦੇ ਮੁਖੀ ਵਲੋਂ ਪਤਨੀ ਅਤੇ ਧੀ ਨੂੰ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਮਹਿੰਦਰਪਾਲ (45) ਨੇ ਪਹਿਲਾਂ ਆਪਣੀ ਪਤਨੀ ਜੋਤੀ ਦੇ ਸਿਰ ਵਿਚ ਵਾਰ ਕਰਕੇ ਉਸ ਨੂੰ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਆਪਣੀ 10 ਸਾਲਾ ਧੀ ਖੁਸ਼ੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਮਹਿੰਦਰਪਾਲ ਵਲੋਂ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮਹਿੰਦਰਪਾਲ ਬਰੇਲੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਲੰਬੇ ਸਮੇਂ ਤੋਂ ਇਥੇ ਰਹਿ ਰਿਹਾ ਸੀ ਅਤੇ ਮਾਰਕਫੈਡ ਵਿਚ ਅੰਮਿੜਤਸਰ ਵਿਚ ਨੌਕਰੀ ਕਰ ਰਿਹਾ ਸੀ।

ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਚੌਕ ਮਹਿਤਾ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮਹਿੰਦਰਪਾਲ ਵਲੋਂ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ।

- Advertisement -spot_img

More articles

- Advertisement -spot_img

Latest article