ਪਾਕਿਸਤਾਨ ਵਿੱਚ ਵੈਕਸੀਨ ਨਾ ਲਗਵਾਉਣ ਵਾਲਿਆਂ ਦੀ ਮੋਬਾਈਲ ਸਿੰਮ ਬੰਦ ਕਰੇਗੀ ਸਰਕਾਰ

113

ਇਸਲਾਮਾਬਾਦ, 25 ਜੁਲਾਈ (ਬੁਲੰਦ ਆਵਾਜ ਬਿਊਰੋ) – ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਿੰਧ ਸੂਬੇ ਦੀ ਸਰਕਾਰ ਨੇ ਅਜੀਬੋ ਗਰੀਬ ਐਲਾਨ ਕਰ ਦਿੱਤਾ। ਸਰਕਾਰ ਨੇ ਕਿਹਾ ਕਿ ਜਿਹੜੇ ਲੋਕ ਇੱਕ ਹਫਤੇ ਅੰਦਰ ਕੋਰੋਨਾ ਵੈਕਸੀਨ ਨਹੀਂ ਲਗਾਉਣਗੇ, ਉਨ੍ਹਾਂ ਦੇ ਮੋਬਾਈਲ ਫੋਨ ਦੇ ਸਿੰਮ ਬੰਦ ਕਰ ਦਿੱਤੇ ਜਾਣਗੇ। ਇਸ ਦੇ ਲਈ ਸੂਬਾ ਸਰਕਾਰ ਨੇ ਇਮਰਾਨ ਸਰਕਾਰ ਅਤੇ ਪਾਕਿਸਤਾਨ ਦੂਰਸੰਚਾਰ ਨਾਲ ਸੰਪਰਕ ਕਰਨ ਦਾ ਫੈਸਲਾ ਕੀਤਾ ਹੈ। ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਪਾਕਿਸਤਾਨ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਗਠਤ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ ਤੋਂ ਮੰਗ ਕੀਤੀ ਹੈ ਕਿ ਉਹ ਪਾਕਿਸਤਾਨ ਦੂਰਸੰਚਾਰ ਅਥਾਰਿਟੀ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ , ਕੇਂਦਰ ਸਰਕਾਰ ਨੂੰ ਅਪਣੇ ਪ੍ਰਸਤਾਵ ਨੂੰ ਪੀਟੀਏ ਨੂੰ ਫਾਰਵਰਡ ਕਰਨ ਦੀ ਮੰਗ ਕਰੇਗੀ। ਜੇਕਰ ਅਜਿਹਾ ਹੁੰਦਾ ਹੈ ਤਾ ਇੱਕ ਹਫਤੇ ਅੰਦਰ ਵੈਕਸੀਨ ਨਾ ਲਗਾਉਣ ਵਾਲੇ ਲੋਕਾਂ ਦਾ ਸਿੰਮ ਬਲੌਕ ਕਰ ਦਿੱਤਾ ਜਾਵੇਗਾ।

Italian Trulli