ਪਾਵਨ ਸਰੂਪ ਚੋਰੀ ਮਾਮਲੇ ‘ਚ ਭਾਈ ਲੌਂਗੋਵਾਲ ਦੇਣ ਅਸਤੀਫ਼ਾ

8

ਸੰਗਰੂਰ, 29 ਅਗਸਤ (ਰਛਪਾਲ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਅਤੇ ਹਰਦੇਵ ਸਿੰਘ ਰੋਗਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅੰਤ੍ਰਿੰਗ ਕਮੇਟੀ ਨੂੰ ਨਿਸ਼ਾਨੇ ਤੇ ਲੈਂਦਿਆਂ ਭਾਈ ਲੌਂਗੋਵਾਲ ਦੇ ਅਸਤੀਫੇ ਦੀ ਮੰਗ ਕੀਤੀ ਹੈ। ਏਨੀ ਸੰਗੀਨ ਘਟਨਾ ਤੋਂ ਬਾਅਦ ਸਾਬਤ ਹੁੰਦਾ ਹੈ ਕਿ ਭਾਈ ਲੌਂਗੋਵਾਲ ਦੀ ਪ੍ਰਧਾਨਗੀ ‘ਚ ਸ਼੍ਰੋਮਣੀ ਕਮੇਟੀ ਦੇ ਕਾਰਜ ਸੰਤੁਸ਼ਟੀਜਨਕ ਨਹੀਂ ਹਨ। ਅਜਿਹੇ ਹਾਲਾਤ ‘ਚ ਭਾਈ ਲੌਂਗੋਵਾਲ ਨੂੰ ਅਤੇ ਸਮੁੱਚੀ ਮੌਜੂਦਾ ਅੰਤ੍ਰਿੰਗ ਕਮੇਟੀ ਨੂੰ ਆਪਣੇ ਅਹੁਦੇ ਤੋਂ ਤੁਰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Italian Trulli