More

  ਪੀ. ਐੱਸ.ਐੱਸ. ਐੱਫ. ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ

  ਰਿਹ ਨਾ ਕੀਤਾ ਗਿਆ ਤਾਂ ਕੱਲ ਨੂੰ ਜਿਲਾ ਜਲੰਧਰ ਵਿੱਚ ਤਹਿਸੀਲ ਪੱਧਰ ਤੇ ਫੂਕੀਆਂ ਜਾਣਗੀਆਂ ਪੰਜਾਬ ਸਰਕਾਰ ਦੀਆਂ ਅਰਥੀਆਂ

  ਫਿਲੌਰ, 25 ਮਈ (ਬੁਲੰਦ ਅਵਾਜ਼ ਬਿਊਰੋ) – ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ ਜਿਲਾ ਜਲੰਧਰ ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਜਲੰਧਰ ਵੱਲੋਂ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ। ਇਸ ਸਮੇਂ ਆਗੂਆਂ ਨੇ ਕਿਹਾ ਕਿ ਅਗਰ ਸਾਥੀ ਰਾਣਾ ਤੇ ਸਾਥੀਆਂ ਨੂੰ ਨਾ ਰਿਹਾ ਕੀਤਾ ਗਿਆ ਤਾਂ ਜਿਲਾ ਜਲੰਧਰ ਵਿੱਚ ਤਹਿਸੀਲ ਪੱਧਰ ਤੇ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ।ਇਥੇ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ ਦੇ ਸੁਬਾਈ ਸਕੱਤਰ ਤੀਰਥ ਸਿੰਘ ਬਾਸੀ, ਜਿਲਾ ਪ੍ਰਧਾਨ ਪੁਸ਼ਪਿੰਦਰ ਪਿੰਕੀ, ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ ਵਿੱਤ ਸਕੱਤਰ ਅਕਲ ਚੰਦ, ਗੌਰਮਿੰਟ ਟੀਚਰਜ਼ ਯੂਨੀਅਨ ਜਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਜਿਲ੍ਹਾ ਕਾਰਜਕਾਰੀ ਸਕੱਤਰ ਸੁਖਵਿੰਦਰ ਸਿੰਘ ਮੱਕੜ, ਵਿੱਤ ਸਕੱਤਰ ਹਰਮਨਜੋਤ ਸਿੰਘ ਵਾਲੀਆ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ ਤੇ ਕੁਲਦੀਪ ਵਾਲੀਆ ਨੇ ਦੱਸਿਆ ਕਿ ਸਾਥੀ ਸਤੀਸ਼ ਰਾਣਾ ਜੀ ਮਿਡ ਡੇ ਮੀਲ ਵਰਕਰ ਆਗੂਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਦੇ ਲਿਖਤੀ ਸੱਦੇ ਤੇ ਯੂਨੀਅਨ ਮੰਗਾਂ ਲਈ ਮੀਟਿੰਗ ਕਰਨ ਗਏ ਸਨ ਪਰ ਪੰਜਾਬ ਸਰਕਾਰ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਬੰਨ੍ਹਾਂ ਟੱਪਦੇ ਹੋਏ ਮੀਟਿੰਗ ਕਰਨ ਗਏ ਸਾਥੀਆਂ ਨੂੰ ਨਜ਼ਰਬੰਦ ਕਰ ਲਿਆ ਅਤੇ ਸੈਕਟਰ ਤਿੰਨ ਦੇ ਥਾਣੇ ਵਿੱਚ ਭੇਜ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਰਕਾਰ ਨੇ ਲੋਕਤੰਤਰਿਕ ਕਦਰਾਂ ਕੀਮਤਾਂ ਦਾ ਘਾਣ ਕਰਨ ਵਿੱਚ ਪਿਛਲੀਆਂ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਇਸ ਸਰਕਾਰ ਦਾ ਆਮ ਆਦਮੀ ਵਾਲਾ ਘਿਨਾਉਣਾ ਚਿਹਰਾ ਜੱਗ ਜਾਹਰ ਹੋ ਗਿਆ ਹੈ। ਆਗੂਆਂ ਨੇ ਕਿਹਾ ਕਿ ਕੱਲ 25 ਮਈ ਨੂੰ ਪੂਰੇ ਪੰਜਾਬ ਦੇ ਜਿਲ੍ਹਾ ਅਤੇ ਤਹਿਸੀਲ ਕੇਂਦਰਾਂ ਤੇ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਨੂੰ ਲਾਂਬੂ ਲਾਏ ਜਾਣਗੇ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img