More

    ਪੁਲਿਸ ਮੁਲਾਜਮਾਂ ਨੇ ਅਫੀਮ ਸਮੇਤ ਫੜੇ ਦੋ ਸਕੇ ਭਰਾਵਾਂ ਨੂੰ 40 ਲੱਖ ਰੁਪਏ ਰਿਸ਼ਵਤ ਲੈ ਕੇ ਛੱਡਿਆ

    ਪੁਲਿਸ ਨੇ ਕੇਸ ਦਰਜ ਕਰਕੇ ਦੋ ਪੁਲਿਸ ਮੁਲਾਜਮ ਲਏ ਹਿਰਾਸਤ ‘ਚ

    ਤਰਨ ਤਾਰਨ, 8 ਨਵੰਬਰ (ਬੁਲੰਦ ਆਵਾਜ ਬਿਊਰੋ) – ਪੁਲਿਸ ਜਿਲਾ ਤਰਨ ਤਾਰਨ ਵਿਖੇ ਸਪੈਸ਼ਲ ਸੈੱਲ ਵਿੱਚ ਤਾਇਨਾਤ ਦੋ ਹੌਲਦਾਰਾਂ ਤੇ ਦੋ ਸਿਪਾਹੀਆਂ ਵਲੋ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜਿਲਾ ਅੰਮ੍ਰਿਤਸਰ ਦੇ ਪਿੰਡ ਭਿੱਟੇ ਵੱਢ ਨਾਲ ਸਬੰਧਿਤ ਦੋ ਸਕੇ ਭਰਾਵਾਂ ਨੂੰ20 ਕਿਲੋ ਤੋ ਵੱਧ ਅਫੀਮ ਸਮੇਤ ਫੜੇ ਜਾਣ ਤੋ ਬਾਅਦ ਉਨਾਂ ਨੂੰ 40 ਰੁਪਏ ਰਿਸ਼ਵਤ ਲੈਕੇ ਛੱਡ ਦਿੱਤਾ ਗਿਆ।ਇਸ ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਛੱਡੇ ਗਏ ਮੁਲਜ਼ਮ ਸਟੇਟ ਸਪੈਸ਼ਲ ਸੈੱਲ ਅੰਮ੍ਰਿਤਸਰ ਪੁਲਿਸ ਵੱਲੋਂ ਕਾਬੂ ਕਰਨ ’ਤੇ ਪੁੱਛਗਿੱਛ ਕੀਤੀ ਗਈ। ਜਿਸ ਸਬੰਧੀ ਥਾਣਾ ਸਿਟੀ ਤਰਨਤਾਰਨ ’ਚ ਪੁਲਿਸ ਦੇ ਸਪੈਸ਼ਲ ਸੈੱਲ ਦੇ ਚਾਰ ਮੁਲਾਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।ਉਕਤ ਦੋਵਾਂ ਭਰਾਵਾਂ ਨੂੰ ਵੀ ਤਰਨਤਾਰਨ ’ਚ ਦਰਜ ਮੁਕੱਦਮੇ ’ਚ ਨਾਮਜ਼ਦ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਮੁਕੱਦਮੇ ’ਚ ਨਾਮਜ਼ਦ ਕੀਤਾ ਜਾਵੇਗਾ।

    ਡੀਐੱਸਪੀ ਸਬ ਡਵੀਜ਼ਨ ਤਰਨਤਾਰਨ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸਪੈਸ਼ਲ ਸੈੱਲ ਤਰਨਤਾਰਨ ’ਚ ਤਾਇਨਾਤ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ, ਹੈੱਡ ਕਾਂਸਟੇਬਲ ਮਲਕੀਤ ਸਿੰਘ, ਕਾਂਸਟੇਬਲ ਅਰਪਿੰਦਰਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੇ 28 ਅਗਸਤ ਨੂੰ ਰਣਜੀਤ ਸਿੰਘ ਰਾਣਾ ਤੇ ਜਸਪਾਲ ਸਿੰਘ (ਦੋਵੇਂ ਭਰਾ) ਪੁੱਤਰ ਵਿਰਸਾ ਸਿੰਘ ਵਾਸੀ ਭਿੱਟੇਵੱਢ (ਅੰਮ੍ਰਿਤਸਰ) ਨੂੰ 20 ਕਿੱਲੋ ਅਫੀਮ ਬਰਾਮਦ ਕਰ ਕੇ ਕਾਬੂ ਕੀਤਾ ਸੀ ਪਰ ਫਿਰ ਉਨ੍ਹਾਂ ਕੋਲੋਂ 40 ਲੱਖ ਰੁਪਏ ਰਿਸ਼ਵਤ ਲੈ ਕੇ ਛੱਡ ਦਿੱਤਾ ਜਦੋਂਕਿ ਮੁਲਾਜ਼ਮਾਂ ਵੱਲੋਂ ਅਫੀਮ ਵੀ ਆਪਣੇ ਕੋਲ ਰੱਖ ਲਈ ਗਈ। ਇਹ ਖੁਲਾਸਾ ਰਣਜੀਤ ਸਿੰਘ ਰਾਣਾ ਤੇ ਜਸਪਾਲ ਸਿੰਘ ਨੇ ਥਾਣਾ ਸਟੇਟ ਸਪੈਸ਼ਲ ਆਪੇ੍ਰਸ਼ਨ ਸੈੱਲ ਅੰਮ੍ਰਿਤਸਰ ਦੀ ਪੁਲਿਸ ਅੱਗੇ ਵੀ ਕੀਤਾ, ਜਿਸ ਨੇ ਉਕਤ ਮੁਲਜ਼ਮਾਂ ਨੂੰ 28 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

    ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ, ਮਲਕੀਤ ਸਿੰਘ, ਅਰਪਿੰਦਰਜੀਤ ਸਿੰਘ ਤੇ ਅਰਸ਼ਦੀਪ ਸਿੰਘ ਤੋਂ ਇਲਾਵਾ ਰਣਜੀਤ ਸਿੰਘ ਤੇ ਜਸਪਾਲ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐੱਨਡੀਪੀਐੱਸ ਐਕਟ ਤਹਿਤ ਥਾਣਾ ਸਿਟੀ ਤਰਨਤਾਰਨ ਵਿਚ ਮੁਕੱਦਮਾ ਦਰਜ ਕਰ ਕੇ ਕਾਂਸਟੇਬਲ ਅਰਪਿੰਦਰਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਵਾਂ ਹੌਲਦਾਰਾਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ ਜਦੋਂਕਿ ਰਣਜੀਤ ਸਿੰਘ ਰਾਣਾ ਤੇ ਜਸਪਾਲ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਹਿਰਾਸਤ ਵਿਚ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਾਲੇ ਤਕ ਅਫੀਮ ਜਾਂ ਨਕਦੀ ਦੀ ਕੋਈ ਬਰਾਮਦਗੀ ਨਹੀਂ ਹੋਈ ਹੈ ਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।ਜਦੋ ਕਿ ਆਮ ਲੋਕਾਂ ਨੂੰ ਇਹ ਗੱਲ ਗਵਾਰਾ ਨਹੀ ਹੋ ਰਹੀ ਕਿ ਹੇਠਲੇ ਪੱਧਰ ਦੇ ਪੁਲਿਸ ਮੁਲਾਜਮਾਂ ਵਲੋ ਏਡੀ ਵੱਡੀ ਰਕਮ ਲੈਕੇ 20 ਕਿਲੋ ਤੋ ਵੱਧ ਅਫੀਮ ਵੀ ਆਪਣੇ ਕੋਲ ਰੱਖ ਕੇ ਨਸ਼ਾ ਤਸਕਰਾਂ ਕਿਵੇ ਛੱਡ ਦਿੱਤਾ ਗਿਆ ਤੇ ਇਸ ਦੀ ਕਸੇ ਨੂੰ ਭਿਣਕ ਵੀ ਨਹੀ ਪੈਣ ਦਿੱਤੀ ਗਈ ।

     

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img