ਮੋੋਗਾ, 23 ਜੁਲਾਈ (ਬੁਲੰਦ ਆਵਾਜ ਬਿਊਰੋ) – ਪੁਲਿਸ ਨੇ ਗਸ਼ਤ ਦੌਰਾਨ ਵੱਖ ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ, ਹੈਰੋਇੰਨ ਅਤੇ ਪੋਸਤ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਬੱਧਨੀ ਕਲਾਂ ਦੇ ਐਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਰਣੀਆਂ ਵਿਖੇ ਭਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਰਣੀਆਂ ਨੂੰ ਕਾਬੂ ਕਰਕੇ ਉਸ ਕੋਲੋਂ 160 ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰਾਂ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਰੋਡੇ ਵਿਖੇ ਮਿੰਟੂ ਸਿੰਘ ਪੁੱਤਜ ਜਗਸੀਰ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂਂ 100 ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰਾਂ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੋਰਾਨ ਦੌਰਾਨ ਪਿੰਡ ਰੋਡੇ ਵਿਖੇ ਗੁਰਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਰੋਡੇ ਨੂੰ ਕਾਬੂ ਕਰਕੇ ਉਸ ਕੋਲੋਂ 120 ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰਾਂ ਥਾਣਾ ਫਤਿਹਗੜ੍ਹ ਪੰਜਤੂਰ ਦੇ ਐਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਕਸਬਾ ਫਤਿਹਗੜ੍ਹ ਪੰਜਤੂਰ ਵਿਖੇ ਕੁਲਵਿੰਦਰ ਸਿੰਘ ਪੁੱਤਰ ਫੁੱਮਣ ਸਿੰਘ ਵਾਸੀ ਪਿੰਡ ਰੁਕਨੇਵਾਲਾ ਕਲਾਂ ਜਿਲ੍ਹਾ ਫਿਰੋਜਪੁਰ ਨੂੰ ਕਾਬੂ ਕਰਕੇ ਉਸ ਕੋਲੋਂ 15 ਕਿੱਲੋ ਸੁੱਕੇ ਡੋਡੇ ਪੋਸਤ ਬਰਾਮਦ ਕੀਤਾ ਗਿਆ। ਇਸੇ ਤਰਾਂ ਸੀਆਈਏ ਸਟਾਫ ਪੁਲਿਸ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕੱਚਾ ਜੀਰਾ ਰੋਡ ਪਿੰਡ ਧੱਲੇਕੇ ਵਿਖੇ ਖੁਸ਼ਹਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਕਾਲੇਕੇ ਅਤੇ ਸਤਵੰਤ ਸਿੰਘ ਪੁੱਤਰ ਪੇ੍ਮਪਾਲ ਸਿੰਘ ਵਾਸੀ ਪਿੰਡ ਮਾਛੀਬੁਗਰਾ ਜਿਲ੍ਹਾ ਫਿਰੋਜਪੁਰ ਨੂੰ ਕਾਬੂ ਕਰਕੇ ਉਹਨਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਵੱਖ ਵੱਖ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।