ਪੇਂਡੂ ਬੇਰੁਜਗਾਰ ਨੋਜਵਾਨਾ ਲਈ ਡੇਅਰੀ ਫਾਰਮਿੰਗ ਲਈ ਆਨਲਾਈਨ ਸਿਖਲਾਈ ਕੋਰਸ

84

ਅੰਮ੍ਰਿਤਸਰ, 8 ਜੁਲਾਈ (ਗਗਨ) – ਜ਼ਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਆਨਲਾਈਨ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਸਾਹਮਣੇ ਵੇਰਕਾ ਮਿਲਕ ਪਲਾਂਟ ਵੇਰਕਾ ਵਿਖੇ 15 ਜੁਲਾਈ ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸ਼ਮੀਰ ਸਿੰਘ ਗੋਰਾਈਆ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

Italian Trulli

ਡਿਪਟੀ ਡਾਇਰੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨਾਂ ਨੇ ਦੱਸਿਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ 15 ਜੁਲਾਈ ਤੱਕ ਫਾਰਮ ਭਰਵਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫੋਨ ਨੰ: 0183-2263083 ਤੇ ਸੰਪਰਕ ਕੀਤਾ ਜਾ ਸਕਦਾ ਹੈ।