ਨਵੀ ਦਿੱਲੀ, 9 ਅਕਤੂਬਰ (ਬੁਲੰਦ ਆਵਾਜ ਬਿਊਰੋ) – ਮਹਿੰਗਾਈ ਲਗਾਤਾਰ ਲੋਕਾਂ ਦੀਆਂ ਜੇਬਾਂ ‘ਤੇ ਭਾਰੀ ਪੈ ਰਹੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਵਾਧਾ ਕੀਤਾ ਗਿਆ ਹੈ। ਅੱਜ ਇੱਕ ਲੀਟਰ ਪੈਟਰੋਲ ਦੀ ਕੀਮਤ 33 ਤੋਂ 37 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 26 ਤੋਂ 30 ਪੈਸੇ ਵਧ ਗਈ ਹੈ।