More

  ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਹੋਇਆ ਵਾਧਾ

  ਨਵੀ ਦਿੱਲੀ, 23 ਅਕਤੂਬਰ (ਬੁਲੰਦ ਆਵਾਜ ਬਿਊਰੋ) – ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇਸ਼ ਭਰ ‘ਚ ਆਪਣੇ ਉੱਚ ਪੱਧਰ ‘ਤੇ ਪਹੁੰਚ ਗਈਆਂ ਹਨ। ਅੱਜ ਲਗਾਤਾਰ ਚੌਥ ਦਿਨ ਤੇਲ ਦੀਆਂ ਕੀਮਤਾਂ ‘ਚ ਫਿਰ ਤੋਂ ਵਾਧਾ ਕੀਤਾ ਗਿਆ ਹੈ। ਅੱਜ ਪੈਟਰੋਲ ਤੇ ਡੀਜ਼ਲ ‘ਚ ਫਿਰ ਤੋਂ 35-35 ਪੈਸੇ ਦਾ ਵਾਧਾ ਹੋਇਆ ਹੈ। ਦਿੱਲੀ ‘ਚ ਪੈਟਰੋਲ ਦੀ ਕੀਮਤ 35 ਪੈਸੇ ਵਧ ਕੇ 107.24 ਰੁਪਏ ਪ੍ਰਤੀ ਲੀਟਰ ਦੇ ਉੱਚ ਪੱਧਰ ‘ਤੇ ਪਹੁੰਚ ਗਈ ਹੈ ਜਦਕਿ ਡੀਜ਼ਲ ਦੀ ਕੀਮਤ ਵੀ ਉਸ ਫਰਕ ਨਾਲ ਵਧ ਕੇ 95.97 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਕੀਮਤਾਂ ਸੋਮਵਾਰ ਤੇ ਮੰਗਲਵਾਰ ਸਥਿਰ ਰਹੀਆਂ। ਪਰ ਬੁੱਧਵਾਰ, ਵੀਰਵਾਰ, ਸ਼ੁੱਕਰਵਾਰ ਤੇ ਅੱਜ ਯਾਨੀ ਸ਼ਨੀਵਾਰ ਨੂੰ ਲਗਾਤਾਰ ਚੌਥੇ ਦਿਨ ਫਿਰ ਤੋਂ ਵਧ ਗਈਆਂ। ਆਰਥਿਕ ਰਾਜਧਾਨੀ ਮੁੰਬਈ ‘ਚ ਪੈਟਰੋਲ ਦੀ ਕੀਮਤ ਹੁਣ 113.14 ਰੁਪਏ ਪ੍ਰਤੀ ਲੀਟਰ, ਜਦਕਿ ਡੀਜ਼ਲ 104 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜੋ ਸਾਰੇ ਮਹਾਂਨਗਰਾਂ ‘ਚ ਸਭ ਤੋਂ ਜ਼ਿਆਦਾ ਹੈ।

  ਜਾਣੋ ਤੁਹਾਡੇ ਸ਼ਹਿਰ ‘ਚ ਤਾਜ਼ਾ ਕੀਮਤਾਂ:

  ਸ਼ਹਿਰ ਪੈਟਰੋਲ ਡੀਜ਼ਲ
  ਲਖਨਊ 104.21 96.42
  ਪਟਨਾ 110.79 102.56
  ਬੈਂਗਲੁਰੂ 110.96 101.89
  ਹੈਦਰਾਬਾਦ 111.53 104.67
  ਚੰਡੀਗੜ੍ਹ 103.23 95.78
  ਜੈਪੁਰ 114.46 105.69
  ਗੁਰੂਗ੍ਰਾਮ 104.84 96.72
  ਨੌਇਡਾ 104.43 96.61

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img