More

    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਹੋਇਆ ਵਾਧਾ, ਜਾਣੋ! ਪੈਟਰੋਲ ਡੀਜ਼ਲ ਦੀਆਂ ਕੀਮਤਾਂ

    ਨਵੀਂ ਦਿੱਲੀ, 1 ਅਕਤੂਬਰ (ਬੁਲੰਦ ਆਵਾਜ ਬਿਊਰੋ) – ਇੱਕ ਮਹੀਨੇ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲੋਕਾਂ ਨੂੰ ਰਾਹਤ ਮਿਲੀ ਹੋਈ ਸੀ। ਹੁਣ ਮੁੜ ਤੋਂ ਤੇਲ ਦੀਆਂ ਕੀਮਤਾਂ ‘ਚ ਭਾਰੀ ਉਛਾਲ ਆਈ ਹੈ। ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਸ਼ੁੱਕਰਵਾਰ 1 ਅਕਤੂਬਰ ਨੂੰ ਵੀ ਵਾਧਾ ਕੀਤਾ ਗਿਆ। ਇਸ ਮਹੀਨੇ ਦੀ ਸ਼ੁਰੂਆਤ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧੇ ਨਾਲ ਹੋਈ ਹੈ। ਇਸ ਦੇ ਨਾਲ ਹੀ ਅੱਜ ਪੈਟਰੋਲ ਦੀ ਕੀਮਤ ਵਿੱਚ ਵੀ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ਵਿੱਚ ਅੱਜ ਡੀਜ਼ਲ 39 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਪੈਟਰੋਲ ‘ਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਡੀਜ਼ਲ ਦੀ ਕੀਮਤ 89.87 ਰੁਪਏ ਤੋਂ ਵੱਧ ਕੇ 90.17 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਪੈਟਰੋਲ ਅੱਜ 101.64 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 101.89 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉਧਰ, ਮੁੰਬਈ ਵਿੱਚ ਵੀ ਪੈਟਰੋਲ 24 ਪੈਸੇ ਮਹਿੰਗਾ ਹੋ ਗਿਆ ਹੈ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 32 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img