ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਕਰਨ ਵਾਲੀ ਕਾਂਗਰਸ ਸਰਕਾਰ ਵਿਰੁੱਧ ਆਮ ਆਦਮੀ ਪਾਰਟੀ ਬੈਠੀ ਭੁੱਖ ਹੜਤਾਲ ਤੇ

7

ਕੈਪਟਨ ਕਰ ਰਹੇ ਹਨ ਵੱਡੇ ਵੱਡੇ ਐਲਾਨ, ਪਰ ਹੁਣ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ ਹੈ – ਡਾ. ਇੰਦਰਪਾਲ

Italian Trulli

ਅੰਮ੍ਰਿਤਸਰ, 15 ਜੂਨ (ਰਛਪਾਲ ਸਿੰਘ) – ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਅੰਮ੍ਰਿਤਸਰ ਦੇ ਜਿਲ੍ਹਾ ਐਸ. ਸੀ.ਵਿੰਗ ਦੇ ਜਿਲ੍ਹਾ ਪ੍ਰਧਾਨ ਡਾ. ਇੰਦਰਪਾਲ ਜੀ, ਜਿਲ੍ਹਾSC ਵਿੰਗ ਦੇ ਉਪ- ਪ੍ਰਧਾਨ ਮਾਸਟਰ ਜਸਵਿੰਦਰ ਸਿੰਘ,ਜਨਰਲ ਸਕੱਤਰ ਰਵਿੰਦਰ ਹੰਸ,ਜੋਇੰਟ ਸਕੱਤਰ ਓਮ ਪ੍ਰਕਾਸ਼ ਗੱਬਰ, ਜੋਇੰਟ ਸਕੱਤਰ ਲਵ ਬਬੋਰੀਆ, ਬਲਵਿੰਦਰ ਸਿੰਘ ਨੰਗਲੀ,ਬਲਵਿੰਦਰ ਸਹੋਤਾ,ਬੂਟਾ ਰਾਮ, ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਅਤੇ ਅਧਿਕਾਰੀਆਂ ਵਲੋਂ ਦਲਿਤ ਬਚਿਆਂ ਦੇ ਸਕਾਲਰਸ਼ਿਪ ਘੋਟਾਲਿਆਂ ਦੇ ਵਿਰੋਧ ਵਿੱਚ ਭੁੱਖ ਹੜਤਾਲ ਰੱਖੀ ਜਿਸ ਵਿੱਚ ਪੰਜਾਬ ਜੋਇੰਟ ਸੇਕ੍ਰੇਟਰੀ ਸ਼੍ਰੀ ਅਸ਼ੋਕ ਤਲਵਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਰਨ ਵਿਦਿਆਰਥੀ ਨੌਰਕੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਸੇਠੀ,ਦਿਹਾਤੀ ਪ੍ਰਧਾਨ ਹਰਵੰਤ ਸਿੰਘ,ਦਿਹਾਤੀ ਕੋ-ਪ੍ਰਧਾਨ ਮੈਡਮ ਸੀਮਾ ਸੋਢੀ ,ਜਿਲ੍ਹਾ ਸੇਕ੍ਰੇਟਰੀ ਇਕ਼ਬਾਲ ਸਿੰਘ ਭੁੱਲਰ,ਜਿਲ੍ਹਾ ਦਫਤਰ ਇੰਚਾਰਜ ਸੋਹਣ ਸਿੰਘ ਨਾਗੀ,ਜਿਲ੍ਹਾ ਖ਼ਜ਼ਾਨਚੀ ਵਿਪਣ ਸਿੰਘ,ਅਨਿਲ ਮਹਾਜਨ, ਜਿਲ੍ਹਾ ਮੀਡਿਆ ਇੰਚਾਰਜ ਵਿਕਰਮਜੀਤ ਵਿੱਕੀ,ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਅਪਾਰ ਸਿੰਘ,ਇਸ ਮੌਕੇ ਹਲਕਾ ਦੱਖਣੀ ਦੇ ਇੰਚਾਰਜ ਡਾ. ਇੰਦਰਬੀਰ ਸਿੰਘ ਨਿੱਜਰ, ਅਜਨਾਲੇ ਦੇ ਹਲਕਾ ਇੰਚਾਰਜ ਕੁਲਦੀਪ ਧਾਲੀਵਾਲ,ਹਲਕਾ ਜੰਡਿਆਲਾ ਦੇ ਹਰਭਜਨ ਸਿੰਘ ETO,ਜਿਲ੍ਹਾ ਟ੍ਰਾੰਸਪੋਰਟ ਜੋਇੰਟ ਸੇਕ੍ਰੇਟਰੀ ਗੁਲਜ਼ਾਰ ਸਿੰਘ ਬਿੱਟੂ,ਸ.ਸਤਵਿੰਦਰ ਸਿੰਘ ਜੌਹਲ ਵਲੋਂ ਵੀ ਸੰਬੋਧਿਤ ਕੀਤਾ ਗਿਆ।ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ।