28 C
Amritsar
Sunday, May 28, 2023

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ ਲੈਣ ਲਈ ਪੋਰਟਲ ’ਤੇ ਜ਼ਮੀਨ ਦੀ ਜਾਣਕਾਰੀ ਦਰਜ ਕਰਵਾਉਣਾ ਜ਼ਰੂਰੀ

Must read

ਅੰਮ੍ਰਿਤਸਰ 24 ਮਈ (ਹਰਪਾਲ ਸਿੰਘ) – ਮੁੱਖ ਖੇਤੀਬਾੜੀ ਅਫਸਰ ਸ: ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ.ਐਮ. ਕਿਸਾਨ ਪੋਰਟਲ ’ਤੇ ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਜ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਅਜੇ ਤੱਕ ਜਾਣਕਾਰੀ ਦਰਜ ਨਹੀਂ ਕਰਵਾਈ ਗਈ ਹੈ ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ ਫ਼ਰਦ ਅਤੇ ਆਧਾਰ ਕਾਰਡ ਜਮਾਂ ਕਰਵਾਉਣ ਤਾਂ ਜੋ ਉਹ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪੜਤਾਲ ਤੋਂ ਬਾਅਦ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਵੱਲੋਂ ਹੁਣ ਤੱਕ ਈ-ਕੇ.ਵਾਈ.ਸੀ. ਨਹੀਂ ਕਰਵਾਈ ਗਈ ਹੈ ਉਹ ਵੀ ਜਲਦੀ ਤੋਂ ਜਲਦੀ ਯੋਜਨਾ ਦਾ ਲਾਭ ਲੈਣ ਲਈ ਆਪਣੇ ਆਪ ਜਾਂ ਕਾਮਨ ਸਰਵਿਸ ਸੈਂਟਰ ਤੋਂ ਈ-ਕੇ.ਵਾਈ.ਸੀ. ਕਰਵਾਉਣ ਤਾਂ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਸਹੂਲਤ ਦਾ ਲਾਭ ਮਿਲ ਸਕੇ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰਾਂ ਵਿੱਚ ਪਹੁੰਚ ਕਰਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ

- Advertisement -spot_img

More articles

- Advertisement -spot_img

Latest article