30 C
Amritsar
Saturday, June 3, 2023

ਪ੍ਰਸ਼ਾਸਨ ਅਤੇ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਸੇਵਾ ਕੇਂਦਰਾਂ ਨਾਲ ਅਟੈਚ

Must read

ਅੰਮ੍ਰਿਤਸਰ , 21 ਅਗਸਤ (ਰਛਪਾਲ ਸਿੰਘ) : ਸਰਕਾਰ ਵੱਲੋਂ ਪ੍ਰਸ਼ਾਸਨ ਅਤੇ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਹੁਣ ਸੇਵਾ ਕੇਂਦਰਾਂ ਨਾਲ ਅਟੈਚ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਫੋਨ, ਪਾਸਪੋਰਟ ਅਤੇ ਦਸਤਾਵੇਜ਼ ਆਦਿ ਗਵਾਚਣ ਦੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ ਵਿਚ ਦਰਜ ਕਰਵਾਈਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਇਸ ਨਾਲ ਹੁਣ ਲੋਕਾਂ ਨੂੰ ਪੁਲਿਸ ਥਾਣਿਆਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਉਨਾਂ ਦਾ ਕੰਮ ਜਲਦ ਹੋ ਸਕੇਗਾ। ਇਸ ਤੋਂ ਇਲਾਵਾ ਅਸਲਾ ਲਾਇਸੰਸ ਰੱਦ ਕਰਵਾਉਣ ਲਈ ਵੀ ਸੇਵਾ ਕੇਂਦਰਾਂ ਵਿਚ ਅਪਲਾਈ ਕੀਤਾ ਜਾ ਸਕੇਗਾ ਅਤੇ ਸਟਰੀਟ ਵੈਂਡਰਾਂ ਦੀ ਰਜਿਸਟ੍ਰੇਸ਼ਨ ਵੀ ਸੇਵਾ ਕੇਂਦਰਾਂ ਰਾਹੀਂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਸੇਵਾਵਾਂ ਸੇਵਾ ਕੇਂਦਰਾਂ ਵਿਚ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

- Advertisement -spot_img

More articles

- Advertisement -spot_img

Latest article