ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੋਏ ਮੈਸਕਾਟ ਡਿਜ਼ਾਈਨ ਮੁਕਾਬਲੇ 

ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੋਏ ਮੈਸਕਾਟ ਡਿਜ਼ਾਈਨ ਮੁਕਾਬਲੇ 

ਅੰਮ੍ਰਿਤਸਰ, 22 ਨਵੰਬਰ (ਗਗਨ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ.ਗੁਰਪ੍ਰੀਤ ਸਿੰਘ ਖਹਿਰਾ ਦੀ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੀ ਲੜੀ ਵਜੋਂ ਵੋਟਰ ਜਾਗਰੂਕਤਾ ਸਬੰਧੀ ਸਕੂਲ ਪੱਧਰੀ ਮੈਸਕੱਾਟ ਡਿਜਾਈਨ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਜਿਲ੍ਹੇ ਦੇ ਪ੍ਰਾਇਮਰੀ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੇ ਬਹੁਤ ਉਤਸਾਹ ਨਾਲ ਹਿੱਸਾ ਲਿਆ। ਇਸ ਸਬੰਧੀ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ ਅਤੇ ਐ.ਸਿ.) ਸੁਸ਼ੀਲ ਕੁਮਾਰ ਤੁਲੀ ਨੇ ਦੱਸਿਆ ਕਿ ਇਹ ਮੁਕਾਬਲਾ ਆਯੋਜਿਤ ਕਰਨ ਦਾ ਮੁੱਖ ਮਕਸਦ ਵਿਦਿਆਰਥੀਆਂ ਦੀ ਕਲਪਨਾ ਸ਼ਕਤੀ ਦਾ ਉਪਯੋਗ ਕਰਦੇ ਹੋਏ ਨਿਵੇਕਲੇ ਅਤੇ ਸਿੱਖਿਆਦਾਇਕ ਮੈਸਕਾਟ ਡਿਜਾਈਨ ਤਿਆਰ ਕਰਨਾ ਸੀ।

ਉਹਨਾਂ ਕਿਹਾ ਕਿ ਇਹ ਮੁਕਾਬਲਾ ਵਿਦਿਆਰਥੀਆਂ ਦੀ ਰਚਨਾਤਮਿਕ ਯੋਗਤਾ ਪਰਖਣ ਦਾ ਵੀ ਮੌਕਾ ਸੀ। ਉਹਨਾਂ ਦੱਸਿਆ ਇਸ ਮੁਕਾਬਲੇ ਵਿੱਚ ਜਿਲ੍ਹੇ ਦੇ ਵੱਖ-ਵੱਖ ਸਕੂਲ਼ਾਂ ਦੇ ਵਿਦਿਆਰਥੀਆਂ ਵਲੋਂ ਬਾ-ਕਮਾਲ ਡਿਜਾਈਨ ਬਣਾਏ ਗਏ,ਜਿਸ ਲਈ ਉਹ ਸ਼ਾਬਾਸ਼ੀ ਦੇ ਹੱਕਦਾਰ ਹਨ।ਉਹਨਾਂ ਕਿਹਾ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀਆਂ ਐਂਟਰੀਆਂ ਲਗਾਤਾਰ ਉਹਨਾਂ ਦੇ ਦਫ਼ਤਰ ਨੂੰ ਮਿਲ ਰਹੀਆਂ ਹਨ। ਤੁਲੀ ਨੇ ਅਗਾਮੀ ਵਿਧਾਨਸਭਾ ਚੋਣਾਂ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਲਗਾਤਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੌਜਵਾਨ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾ ਕੇ ਲੋਕਤੰਤਰ ਪ੍ਰਕਿਰਿਆ ਦੇ ਹਿੱਸੇਦਾਰ ਬਣਨ। ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੁਲਤ ਲਈ ਵੋਟਰ ਹੈਲਪਲਾਈਨ ਵਰਗੀ ਬਹੁਤ ਹੀ ਲਾਹੇਵੰਦ ਮੋਬਾਈਲ ਐਪ ਬਣਾਈ ਗਈ ਹੈ,ਜੋ ਅਸਾਨੀ ਨਾਲ ਡਾਊਨਲੋਡ ਕੀਤੀ ਜਾ ਸਕਦੀ ਹੈ।

Bulandh-Awaaz

Website: