ਨਵੀਂ ਦਿੱਲੀ, 28 ਅਗਸਤ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜ ਅਤੇ ਯੂਨੀਵਰਸਿਟੀਆਂ 30 ਸਤੰਬਰ ਤੱਕ ਅੰਤਿਮ ਸਾਲ ਦੀਆਂ ਪ੍ਰੀਖਿਆਵਾਂ ਕਰਵਾਏ ਬਗੈਰ ਵਿਦਿਆਰਥੀਆਂ ਨੂੰ ਪਾਸ ਨਹੀਂ ਕਰ ਸਕਦੀਆਂ। UGC ਦੇ ਅੰਤਿਮ ਸਾਲ ਦੀ ਪ੍ਰੀਖਿਆ ਕਰਵਾਉਣ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਚ ਨੇ ਕਿਹਾ ਕਿ ਜੇ ਕੋਈ ਰਾਜ ਇਹ ਮਹਿਸੂਸ ਕਰਦਾ ਹੈ ਕਿ ਉਹ ਉਸ ਤਾਰੀਖ ਤੱਕ ਪ੍ਰੀਖਿਆਵਾਂ ਨਹੀਂ ਕਰਵਾ ਸਕਦਾ ਤਾਂ ਉਸ ਨੂੰ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਲਈ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਕੋਲ ਪਹੁੰਚ ਕਰਨੀ ਚਾਹੀਦੀ ਹੈ।
ਪ੍ਰੀਖਿਆ ਲਏ ਬਗ਼ੈਰ ਵਿਦਿਆਰਥੀ ਨੂੰ ਪਾਸ ਨਹੀਂ ਕਰ ਸਕਦੀ ਯੂਨੀਵਰਸਿਟੀ: ਸੁਪਰੀਮ ਕੋਰਟ
