-1.2 C
Munich
Tuesday, February 7, 2023

ਪ੍ਰੈੱਸ ਕਲੱਬ ਦੇ ਮੈਂਬਰ ਜਲਦ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ

Must read

ਮਮਦੋਟ 24 ਨਵੰਬਰ (ਲਛਮਣ ਸਿੰਘ ਸੰਧੂ) – ਪ੍ਰੈੱਸ ਕਲੱਬ ਮਮਦੋਟ ਰਜਿਸਟ੍ਰਡ ਦੇ ਮੈਬਰ ਜਲਦੀ ਹੀ ਪਾਕਿਸਤਾਨ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਯਾਤਰਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸੀਨੀਅਰ ਮੈਂਬਰ ਰਾਕੇਸ਼ ਧਵਨ ਨੇ ਦੱਸਿਆ ਕਿ ਪ੍ਰੈੱਸ ਕਲੱਬ ਦੇ ਗਠਨ ਤੋਂ ਬਾਅਦ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਸੰਗਮ ਦੀ ਅਗਵਾਈ ਹੇਠ ਕਲੱਬ ਦੇ ਮੈਂਬਰਾਂ ਵਲੋਂ ਉਕਤ ਗੁਰਦੁਆਰਾ ਸਾਹਿਬ ਦੀ ਯਾਤਰਾ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤੇ ਆਉਂਦੇ ਕੁਝ ਦਿਨਾਂ ਵਿਚ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਜਾਣਗੇ। ਇਸ ਮੌਕੇ ਕਲੱਬ ਦੇ ਚੇਅਰਮੈਨ ਦੀਪਕ ਭੋਲੇਵਾਸੀਆ, ਸਰਪ੍ਰਸਤ ਰਾਜੇਸ਼ ਧਵਨ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਕਾਲਾ, ਜਨਰਲ ਸਕੱਤਰ ਲਛਮਣ ਸਿੰਘ ਸੰਧੂ, ਕੈਸ਼ੀਅਰ ਸੁਖਦੀਪ ਸਿੰਘ ਸੰਧੂ, ਗੁਰਮੇਜ ਸਿੰਘ ਸਰਾਰੀ ਮੀਤ ਪ੍ਰਧਾਨ ਹੇਮਨ ਧਵਨ ਸਕੱਤਰ ਅਤੇ ਰਣਜੀਤ ਸਿੰਘ ਅਤੇ ਸੁਖਦੇਵ ਸਿੰਘ ਹਜਾਰਾ ਆਦਿ ਮੌਜੂਦ ਸਨ।

- Advertisement -spot_img

More articles

- Advertisement -spot_img

Latest article