ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਸੋਨੀਆ ਦੇ ਦਰਬਾਰ ਪੁੱਜਿਆ

11

ਚੰਡੀਗੜ੍ਹ, 22 ਮਈ (ਬੁਲੰਦ ਆਵਾਜ ਬਿਊਰੋ)  -ਪੰਜਾਬ ਕਾਂਗਰਸ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਮੰਤਰੀਆਂ ਅਤੇ ਵਿਧਾਇਕਾਂ ਦੁਆਰਾ ਕੀਤੀ ਜਾ ਰਹੀ ਮੋਰਚੇਬੰਦੀ ਦਾ ਮਾਮਲਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਤੱਕ ਪਹੁੰਚ ਗਿਆ ਹੈ। ਯੂਥ ਕਾਂਗਰਸ ਦੇ ਕੌਮੀ ਬੁਲਾਰੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਸਿਖਲਾਈ) ਦੇ ਜਨਰਲ ਸਕੱਤਰ ਗੌਤਮ ਸੇਠ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪੰਜਾਬ ਕਾਂਗਰਸ ਵਿਚ ਉਠੇ ਵਿਵਾਦ ਨੂੰ ਹਲ ਕਰਨ ਅਤੇ ਕੈਪਟਨ ਨੂੰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

Italian Trulli

ਅਪਣੇ ਪੱਤਰ ਵਿਚ ਉਨ੍ਹਾਂ ਨੇ ਲਿਖਿਆ ਕਿ 2017 ਵਿਚ ਪੰਜਾਬ ਦੀ ਜਨਤਾ ਨੇ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਭ੍ਰਿਸ਼ਟ ਅਤੇ ਮਾਫੀਆ ਰਾਜ ਦੇ ਖ਼ਿਲਾਫ਼ ਕਾਂਗਰਸ ਨੂੰ ਸਮਰਥਨ ਦਿੱਤਾ ਸੀ। ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮਾਫੀਆ ਅਤੇ ਭ੍ਰਿਸਟਾਚਾਰ ਮੁਕਤ ਪੰਜਾਬ ਦੀ ਕਲਪਨਾ ਕਰ ਰਹੇ ਸੀ। ਬਹੁਤ ਦੁੱਖ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਕੈਪਟਨ ਨੇ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਉਹ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਅਧੂਰੇ ਹਨ। 2015 ਦਾ ਬੇਅਦਬੀ ਕਾਂਡ, ਕੋਟਕਪੂਰਾ ਫਾਇਰਿੰਗ ਦੀ ਘਟਨਾ ਅਤੇ ਪੰਜਾਬ ਵਿਚ ਡਰੱਗ ਮਾਫ਼ੀਆ ਸਣੇ ਸੰਵੇਦਨਸ਼ੀਲ ਮਾਮਲਿਆਂ ਵਿਚ ਕਾਰਵਾਈ ਕਰਨ ਵਿਚ ਕੈਪਟਨ ਸਰਕਾਰ ਦੀ ਅਣਉਚਿਤ ਅਤੇ ਲਗਾਤਾਰ ਦੇਰੀ, ਨਾ ਸਿਰਫ ਅਸੀਂ ਸਾਰੇ ਕਾਂਗਰਸੀਆਂ ਨੂੰ ਜਨਤਾ ਦਾ ਸਾਮਹਣਾ ਕਰਨ ਦੇ ਲਈ ਬਲਕਿ ਸਾਡੇ ਅਪਣੇ ਵਿਵੇਕ ਦਾ ਜਵਾਬ ਦੇਣ ਵਿਚ ਵੀ ਡਰਾ ਰਹੀ ਹੈ।