More

    ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਦਿੱਤਾ ਅਸਤੀਫਾ

    ਅੰਮ੍ਰਿਤਸਰ, 29 ਸਤੰਬਰ (ਗਗਨ) – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਸਿੱਧੂ ਦੇ ਹੱਕ ‘ਚ ਆਪਣਾ ਅਸਤੀਫ਼ਾ ਦੇ ਦਿੱਤਾ ਹੈ।ਅੱਜ ਸਵੇਰੇ ਪੰਜਾਬ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਗਈ ਸੀ। ਇਸ ਤੋਂ ਕੁਝ ਸਮੇਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫ਼ਾ ਦੇ ਕੇ ਕਾਂਗਰਸ ’ਚ ਖਲਬਲੀ ਪੈਦਾ ਕਰ ਦਿੱਤੀ। ਇਸ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਕੰਮ ਕਰਦੇ ਰਹਿਣਗੇ। ਇਸ ਤੋਂ ਬਾਅਦ ਗੁਲਜ਼ਾਰ ਇੰਦਰ ਚਾਹਲ ਨੇ ਵੀ ਖਜ਼ਾਨਚੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਯੋਗਿੰਦਰ ਢੀਂਗਰਾ ਨੇ ਵੀ ਆਪਣਾ ਅਸਤੀਫ਼ਾ ਹਾਈਕਮਾਨ ਨੂੰ ਭੇਜ ਦਿੱਤਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img