ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ 20 ਜੁਲਾਈ ਨੂੰ ਪੁੱਜਣਗੇ ਅੰਮ੍ਰਿਤਸਰ

77

ਅੰਮ੍ਰਿਤਸਰ, 20 ਜੁਲਾਈ (ਗਗਨ) – ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਮੰਗਲਵਾਰ 20 ਜੁਲਾਈ ਨੂੰ ਅੰਮ੍ਰਿਤਸਰ ਪੁੱਜ ਰਹੇ ਹਨ।ਸ: ਸਿੱਧੂ ਸਵੇਰੇ ਚੰਡੀਗੜ੍ਹ ਤੋਂ ਚੱਲ ਕੇ ਅੰਮ੍ਰਿਤਸਰ ਪਹੁੰਚਣਗੇ ਜਿੱਥੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਨ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ।

Italian Trulli

ਸ: ਨਵਜੋਤ ਸਿੰਘ ਸਿੱਧੂ ਆਪਣੇ ਸੀਨੀਅਰ ਕਾਂਗਰਸੀ ਸਾਥੀਆਂ, ਮੰਤਰੀਆਂ ਅਤੇ ਵਿਧਾਇਕਾਂ ਸਣੇ ਹੋਰ ਪ੍ਰਮੁੱਖ ਆਗੂਆਂ ਦੇ ਨਾਲ ਬੁੱਧਵਾਰ 21 ਜੁਲਾਈ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਿਰ ਅਤੇ ਰਾਮ ਤੀਰਥ ਦੇ ਅਸਥਾਨਾਂ ’ਤੇ ਨਤਮਸਤਕ ਹੋ ਕੇ ਅਸ਼ੀਰਵਾਦ ਲੈਣਗੇ।ਇਸ ਗੱਲ ਦਾ ਫ਼ੈਸਲਾ ਉਨ੍ਹਾਂ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖ਼ੇ ਉਨ੍ਹਾਂ ਦੇ ਸਵਾਗਤ ਲਈ ਇਕੱਤਰ ਹੋਏ ਕਾਂਗਰਸ ਆਗੂਆਂ, ਮੰਤਰੀਆਂ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਲਿਆ ਕਿ ਬੁੱਧਵਾਰ ਨੂੰ ਅੰਮ੍ਰਿਤਸਰ ਵਿਖ਼ੇ ਸਾਰੇ ਇਕੱਠੇ ਹੀ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣਗੇ।ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫ਼ੇਰੀ ਹੋਵੇਗੀ।