More

    ਪੰਜਾਬ ‘ਚ ਅੱਜ ਬਾਲ ਦਿਵਸ ਦੇ ਮੌਕੇ ’ਤੇ ‘ਨੋ ਚਲਾਨ ਦਿਵਸ’ ਪੁਲਿਸ ਨਹੀਂ ਕਟੇਗੀ ਅੱਜ ਕਿਸੇ ਦਾ ਵੀ ਚਲਾਨ

    ਪੰਜਾਬ, 14 ਨਵੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ‘ਚ ਅੱਜ ਨੋ ਚਲਾਨ ਦਿਵਸ ਹੋਵੇਗਾ। ਕਿਤੇ ਵੀ ਪੁਲਿਸ ਜਾਂ ਟਰਾਂਸਪੋਰਟ ਵਿਭਾਗ ਲੋਕਾਂ ਦੇ ਚਲਾਨ ਨਹੀਂ ਕੱਟੇਗਾ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੇ ਮੌਕੇ ‘ਤੇ ਇਹ ਪਹਿਲ ਕੀਤੀ ਗਈ ਹੈ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦੀ ਪੁਸ਼ਟੀ ਕੀਤੀ ਹੈ।

    ਉਨ੍ਹਾਂ ਕਿਹਾ ਕਿ ਇਸ ਦਿਨ ਅਧਿਕਾਰੀ ਅਤੇ ਯੂਥ ਕਾਂਗਰਸੀ ਵਰਕਰ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇ ਜਾਂ ਘਟਾਇਆ ਜਾ ਸਕੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img