ਪੰਜਾਬ ‘ਚ ਕੋਰੋਨਾ ਕਰਫਿਊ ਹੋਇਆ ਖ਼ਤਮ, ਜਾਣੋ ਨਵੀਂ ਹਿਦਾਇਤਾ

63

ਚੰਡੀਗੜ੍ਹ, 9 ਜੁਲਾਈ (ਬੁਲੰਦ ਆਵਾਜ ਬਿਊਰੋ) – ਪੰਜਾਬ ਵਿੱਚ ਕੋਰੋਨਾ ਨਾਈਟ ਕਰਫਿਊ ਅਤੇ ਵੀਕੈਂਡ ਕਰਫਿਊ ਸੋਮਵਾਰ ਤੋਂ ਖਤਮ ਹੋ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਕਾਲਜ ਅਤੇ ਕੋਚਿੰਗ ਸੈਂਟਰ ਖੁੱਲ੍ਹਣ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਘੱਟੋ ਘੱਟ ਕੋਰੋਨਾ ਵੈਕਸੀਨ ਦੀ ਇੱਕ ਡੋਜ਼ 15 ਦਿਨਾਂ ਪਹਿਲਾਂ ਲੱਗੀ ਹੋਣੀ ਚਾਹੀਦੀ ਹੈ।

Italian Trulli

ਇਸ ਦੇ ਨਾਲ ਹੀ ਸੂਬੇ ਦੇ ਸਕੂਲ ਅਜੇ ਬੰਦ ਰਹਿਣਗੇ। ਇਨਡੋਰ 100 ਲੋਕ ਇਕੱਠੇ ਹੋ ਸਕਦੇ ਹਨ ਅਤੇ ਆਊਟ ਡੋਰ ਲਈ 200 ਲੋਕਾਂ ਦੇ ਇਕੱਠ ਦੀ ਇਜਾਜ਼ਤ ਦਿੱਤੀ ਗਈ ਹੈ। ਨਾਲ ਹੀ ਕੋਵਿਡ ਨਿਯਮਾਂ ਨੂੰ ਤੋੜਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਮੀਖਿਆ ਕਰਦਿਆਂ ਇਹ ਫੈਸਲਾ ਲਿਆ। ਇਸਦੇ ਨਾਲ ਹੀ ਰਾਜ ਵਿੱਚ ਸਾਰੇ ਬਾਰ, ਰੈਸਟੋਰੈਂਟ, ਸਿਨੇਮਾ ਹਾਲ, ਸਵੀਮਿੰਗ ਪੂਲ, ਮਾਲ, ਸਪੋਰਟਸ ਕੰਪਲੈਕਸ ਆਦਿ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।