ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਹੈੱਡ ਕਾਂਸਟੇਬਲਾਂ ਦੀ ਭਰਤੀ

ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਹੈੱਡ ਕਾਂਸਟੇਬਲਾਂ ਦੀ ਭਰਤੀ

ਚੰਡੀਗੜ੍ਹ, 22 ਜੁਲਾਈ (ਬੁਲੰਦ ਆਵਾਜ ਬਿਊਰੋ) – ਪੰਜਾਬ ‘ਚ ਜਲਦ ਹੀ ਹੈੱਡ ਕਾਂਸਟੇਬਲਾਂ ਦੀ ਭਰਤੀ ਸ਼ੁਰੂ ਹੋਣ ਜਾ ਰਹੀ ਹੈ,ਪੰਜਾਬ ਪੁਲਿਸ ਜਲਦ ਹੀ ਆਪਣੀ ਅਧਿਕਾਰਿਤ ਵੈਬਸਾਈਟ www.punjabpolice.gov.in ‘ਤੇ 787 ਹੈੱਡ ਕਾਂਸਟੇਬਲ ਦੀਆਂ ਆਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰਨ ਵਾਲੀ ਹੈ। ਉਮੀਦਵਾਰ ਇਨ੍ਹਾਂ ਆਸਾਮੀਆਂ ਲਈ ਅਧਿਕਾਰਿਤ ਵੈਬਸਾਈਟ ‘ਤੇ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਅਪਲਾਈ ਕਰ ਸਕਣਗੇ। ਹੈੱਡ ਕਾਂਸਟੇਬਲ ਭਰਤੀ 2021 ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 11 ਤੋਂ 20 ਸਤੰਬਰ 2021 ਦੌਰਾਨ ਪ੍ਰੀਖਿਆ ਕਰਵਾਈ ਜਾਵੇਗੀ। ਭਰਤੀ ਲਈ ਉਮੀਦਵਾਰਾਂ ਦਾ ਗ੍ਰੈਜੂਏਟ ਹੋਣਾ ਲਾਜ਼ਮੀ ਹੈ ਅਤੇ ਉਮੀਦਵਾਰਾਂ ਦੀ ਉਮਰ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

Bulandh-Awaaz

Website: