More

    ਪੰਜਾਬ ‘ਚ ਵੀਕਐਂਡ ਤੇ ਲੌਕਡਾਊਨ ਅਤੇ ਰੋਜ਼ਾਨਾ ਰਾਤ 7 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਦਾ ਐਲਾਨ

    ਚੰਡੀਗੜ, 20 ਅਗਸਤ, (ਰਛਪਾਲ ਸਿੰਘ) : ਸੂਬੇ ਵਿੱਚ ਵੱਡੇ ਪੱਧਰ ‘ਤੇ ਵਧ ਰਹੇ ਕੋਵਿਡ ਦੇ ਕੇਸਾਂ ਨਾਲ ਨਜਿੱਠਣ ਲਈ ਜੰਗ ਵਰਗੀ ਤਿਆਰੀ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਤਰਾਂ ਦੇ ਹੰਗਾਮੀ ਕਦਮਾਂ ਦਾ ਐਲਾਨ ਕੀਤਾ। ਇਨਾਂ ਕਦਮਾਂ ਵਿੱਚ ਕੱਲ ਤੋਂ ਹੀ ਹਫਤੇ ਦੇ ਅੰਤਲੇ ਦਿਨਾਂ (ਵੀਕਐਂਡ) ਲਈ ਲੌਕਡਾਊਨ ਅਤੇ ਸੂਬੇ ਦੇ ਸਾਰੇ 167 ਸ਼ਹਿਰਾਂ/ਕਸਬਿਆਂ ਵਿੱਚ ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦੇ ਕਰਫਿਊ ਦਾ ਐਲਾਨ ਸ਼ਾਮਲ ਹੈ। ਮੁੱਖ ਮੰਤਰੀ ਨੇ 31 ਅਗਸਤ ਤੱਕ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਨੂੰ ਛੱਡ ਕੇ ਸੂਬੇ ਭਰ ਵਿੱਚ ਹਰ ਤਰਾਂ ਦੇ ਇਕੱਠਾਂ ਉਤੇ ਪਾਬੰਦੀ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਰੋਜ਼ਾਨਾ ਕੋਵਿਡ ਦੇ ਵਧਦੇ ਕੇਸਾਂ ਅਤੇ ਮੌਤਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਲਈ ਉਚ ਅਧਿਕਾਰੀਆਂ ਨਾਲ ਕੀਤੀ ਵੀਡਿਓ ਕਾਨਫਰੰਸ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਖੁੱਲਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹੁਕਮ ਕੀਤੇ ਕਿ ਉਹ ਸਰਕਾਰੀ ਦਫਤਰਾਂ ਵਿੱਚ ਜਨਤਕ ਮਹਿਮਾਨਾਂ ਨੂੰ ਸੀਮਤ ਕਰਨ ਅਤੇ ਆਨਲਾਈਨ ਸ਼ਿਕਾਇਤ ਨਿਵਾਰਨ ਸਿਸਟਮ ਨੂੰ ਲਾਗੂ ਕਰਨ ਜਿਸ ਨੂੰ ਸੂਬਾ ਸਰਕਾਰ ਨੇ ਬਿਨਾਂ ਕਿਸੇ ਰੁਕਾਵਟ ਦੇ ਆਨਲਾਈਨ ਕੰਮਕਾਰ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਕੀਤਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img