27.9 C
Amritsar
Monday, June 5, 2023

ਪੰਜਾਬ ‘ਚ ਹੋਣ ਲੱਗੀ ਝੋਨੇ ਦੀ ਸਿੱਧੀ ਬਿਜਾਈ, ਸੰਗਰੂਰ ਖੇਤਰ ‘ਚ ਇੱਕ ਲੱਖ ਹੈਕਟੇਅਰ ਤੱਕ ਪਹੁੰਚਣ ਦੀ ਉਮੀਦ

Must read

ਸੰਗਰੂਰ: ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਾਰੀਖ ਦੇ ਐਲਾਨ ਤੋਂ ਬਾਅਦ ਸੂਬੇ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਸੂਬੇ ‘ਚ ਝੋਨੇ ਦੀ ਸਿੱਧੀ ਬਿਜਾਈ (direct sowing of paddy) ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਿਜਾਈ ਕਰਨ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ (subsidy on sowing machines) ਵੀ ਦਿੱਤੀ ਜਾ ਰਹੀ ਹੈ। ਕਿਸਾਨ ਖੇਤੀਬਾੜੀ ਵਿਭਾਗ (agriculture department) ਤੋਂ ਮਸ਼ੀਨਾਂ ਕਿਰਾਏ ‘ਤੇ ਵੀ ਲੈ ਸਕਦੇ ਹਨ। ਪੰਜਾਬ ‘ਚ ਹੋਣ ਲੱਗੀ ਝੋਨੇ ਦੀ ਸਿੱਧੀ ਬਿਜਾਈ, ਸੰਗਰੂਰ ਖੇਤਰ ‘ਚ ਇੱਕ ਲੱਖ ਹੈਕਟੇਅਰ ਤੱਕ ਪਹੁੰਚਣ ਦੀ ਉਮੀਦ

ਬਿਜਲੀ ਸਪਲਾਈ 8 ਘੰਟੇ ਲਗਾਤਾਰ ਚੱਲੇਗੀ

ਇਸ ਦੇ ਨਾਲ ਹੀ ਕੈਪਟਨ ਸਰਕਾਰ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਦੇ ਅੰਕੜਿਆਂ ਨੂੰ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਇਸ ਲਈ ਪ੍ਰਸਾਸ਼ਨਿਕ ਅਧਿਕਾਰੀ (Sangrur Administrative Officer) ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਆਪਣੀ ਹਾਜ਼ਰੀ ‘ਚ ਕਰਵਾ ਰਹੇ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਇਸ ਨਾਲ ਹੋਣ ਵਾਲੇ ਫਾਇਦੇ ਵੀ ਕਿਸਾਨਾਂ ਨੂੰ ਗਿਣਵਾਏ।

ਇਸ ਸਾਲ ਸੰਗਰੂਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਵਾਲੇ ਰਕਬੇ ਦੇ ਇੱਕ ਲੱਖ ਹੈਕਟੇਅਰ ਤੱਕ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਨੇ ਆਪਣੀ ਹਾਜ਼ਰੀ ਵਿੱਚ ਕਿਸਾਨਾਂ ਨੂੰ ਹੋਣ ਵਾਲੇ ਫਾਇਦਿਆਂ ਦਾ ਜ਼ਿਕਰ ਕੀਤਾ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ (Agriculture Department officials) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਸਮੇਂ ਸਿਰ ਕਰਨ।

ਕਿਸਾਨਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਤੇ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਕਿਹਾ। ਕੋਰੋਨਾ ਦੌਰਾਨ ਮਜ਼ਦੂਰਾਂ ਦੀ ਘਾਟ ਕਿਸਾਨਾਂ ਲਈ ਮੁਸੀਬਤ ਬਣੀ ਰਹੀ, ਅਜਿਹੀ ਸਥਿਤੀ ਵਿੱਚ ਸਿੱਧੀ ਬਿਜਾਈ ਇੱਕ ਚੰਗਾ ਵਿਕਲਪ ਹੈ।

 

- Advertisement -spot_img

More articles

- Advertisement -spot_img

Latest article