ਪੰਜਾਬ ਦਾ ਨੁਕਸਾਨ ਕਰਨ ‘ਚ ਬਾਦਲਾਂ ਦੇ ਨਾਲ-ਨਾਲ ਕੈਪਟਨ ਦੀ ਸਰਕਾਰ ਦਾ ਵੀ ਬਰਾਬਰ ਹੱਥ- ਢੀਂਡਸਾ
25 ਜੂਨ – ਪੰਜਾਬ ਦੇ ਨੁਕਸਾਨ ‘ਚ ਜਿੱਥੇ ਬਾਦਲ ਦਲੀਆਂ ਦਾ ਵੱਡਾ ਹੱਥ ਹੈ, ਉੱਥੇ ਹੀ ਪੰਜਾਬ ਦੇ ਮੌਜੂਦਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦਾ ਘਾਣ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਪਿੰਡ ਸੀਲ ਵਿਖੇ ਦੁੱਖ ਦਾ ਪ੍ਰਗਟਾਵਾ ਕਰਨ ਉਪਰੰਤ ਪਾਰਟੀ ਦੇ ਸੀਨੀਅਰ ਆਗੂ ਗੁਰਸੇਵ ਸਿੰਘ ਹਰਪਲਪੁਰ ਦੀ ਅਗਵਾਈ ਹੇਠ ਕੀਤੀ ਇੱਕ ਵਿਸ਼ੇਸ਼ ਬੈਠਕ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਦਲੀਆਂ ਦੀ ਤਰਜ਼ ‘ਤੇ ਹੀ ਕਾਂਗਰਸ ਦੇ ਰਾਜ ‘ਚ ਮਾਈਨਿੰਗ ਮਾਫ਼ੀਆ, ਸ਼ਰਾਬ ਮਾਫ਼ੀਆ ਅਤੇ ਹੋਰ ਨਜਾਇਜ਼ ਕਾਰੋਬਾਰਾਂ ਨਾਲ ਪੰਜਾਬ ਦਾ ਭਵਿੱਖ ਖ਼ਰਾਬ ਹੋਇਆ ਹੈ। ਐੱਮ. ਐੱਸ. ਪੀ. ਮੁੱਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਪੰਜਾਬ ਮਾਰੂ ਨੀਤੀਆਂ ਕਾਰਨ ਸੂਬੇ ਤੋਂ ਪਹਿਲਾਂ ਹੀ ਸਾਰੇ ਹੀ ਅਧਿਕਾਰ ਖੋਹ ਲਏ ਗਏ ਹਨ ਅਤੇ ਹੁਣ ਐੱਮ. ਐੱਸ. ਪੀ. ਲਾਗੂ ਕਰਨ ਨਾਲ ਕਿਰਸਾਨੀ ਨੂੰ ਬਰਬਾਦ ਕਰ ਸਕਦੀ ਹੈ।
Related
- Advertisement -
- Advertisement -