28 C
Amritsar
Monday, May 29, 2023

ਪੰਜਾਬ ਦੀ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਕੋਵਿਡ ਦੀ ਮੌਤ ਦਰ ਵਿੱਚ ਕਮੀ ਲਿਆਉਣ ਦੀ ਹਦਾਇਤ

Must read

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਕੋਵਿਡ-19 ਤੋਂ ਲੋਕਾਂ ਦੀ ਜਾਨ ਬਚਾਉਣ ਵੱਲ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਐਤਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਕਿ 2.4 ਪ੍ਰਤੀਸ਼ਤ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ।
ਉਨਾਂ  ਕਿਹਾ ਕਿ ਮਹਾਮਾਰੀ ਫੈਲਣ ਦੇ ਮੱਦੇਨਜ਼ਰ ਹਰ ਪੰਜਾਬੀ ਦੇ ਜੀਵਨ ਨੂੰ ਬਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨਾਂ  ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੋਗੀਆਂ ਦੀ ਵਿਸ਼ੇਸ਼ ਦੇਖਭਾਲ ਕਰਨ ਦੇ ਨਾਲ ਨਾਲ ਡਾ. ਕੇ.ਕੇ. ਤਲਵਾੜ ਦੀ ਪ੍ਰਧਾਨਗੀ ਵਾਲੇ ਸੂਬੇ ਦੇ ਮਾਹਿਰ ਸਮੂਹ ਸਮੇਤ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਮਾਹਿਰਾਂ ਦੀ ਮਦਦ ਲੈਣ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨਾਲ ਆਪਣੀ ਪਹਿਲੀ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਮਾਰੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਵਿੱਚ ਕੋਵਿਡ-19 ਮਾਮਲਿਆਂ ਦੀ ਵਧ ਰਹੀ ਗਿਣਤੀ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਇਹ ਹਰੇਕ ਡਿਪਟੀ ਕਮਿਸ਼ਨਰ ਦੀ ਡਿਊਟੀ ਬਣਦੀ ਹੈ ਕਿ ਉਹ ਉੱਚਿਤ ਨਿਗਰਾਨੀ ਸੁਨਿਸ਼ਚਿਤ ਕਰਨ ਅਤੇ ਨਾਲ ਹੀ ਮੌਤ ਦਰ ਨੂੰ ਰੋਕਣ  ਲਈ ਵਿਸ਼ੇਸ਼ ਯਤਨ ਕਰਨ। ਉਨਾਂ  ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਸਿਹਤਯਾਬ ਹੋਏ ਮਰੀਜ਼ਾਂ ਨੂੰ ਉਨਾਂ ਦੇ ਘਰ ਭੇਜਣ ਸਬੰਧੀ ਆਪਣੀ ਤਰਫੋਂ ਪੂਰੇ ਯਤਨ ਕਰਨ ਲਈ ਵੀ ਕਿਹਾ।

- Advertisement -spot_img

More articles

- Advertisement -spot_img

Latest article