ਪੰਜਾਬ ਦੇ ਆਈ. ਪੀ. ਅਧਿਕਾਰੀ ਐਸ ਧਰੁਵ ਦਹੀਆ ਨੂੰ ਆਈ .ਬੀ ਵਿੱਚ ਜੁਆਇੰਟ ਡਾਇਰੈਕਟਰ ਕੀਤਾ ਨਿਯੁਕਤ

55

ਅੰਮ੍ਰਿਤਸਰ, 17 ਜੂਨ (ਗਗਨ ਅਜੀਤ ਸਿੰਘ) – ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਅਧਿਕਾਰੀ (ਬੈਚ: 2012) ਨੂੰ ਨੂੰ ਡੈਪੂਟੇਸ਼ਨ ਦੇ ਅਧਾਰ ‘ਤੇ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੁਆਰਾ ਇੰਟੈਲੀਜੈਂਸ ਬਿਊਰੋ ਵਿੱਚ ਜੁਆਇੰਟ ਡਿਪਟੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਜਿੰਨਾ ਦੀ ਨਿਯੁਕਤੀ ਤੋਂ ਬਾਅਦ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੇ ਅੱਜ ਉਨਾਂ ਨੂੰ ਤੁਰੰਤ ਆਪਣੀ ਨਵੀਂ ਜ਼ਿੰਮੇਵਾਰੀ ਵਿਚ ਸ਼ਾਮਲ ਹੋਣ ਲਈ ਆਪਣੀ ਡਿਊਟੀ ਤੋਂ ਮੁਕਤ ਕਰ ਦਿੱਤਾ ਹੈ। ਉਨਾਂ ਦੇ ਡੈਪੂਟੇਸ਼ਨ ਦੀ ਮਿਆਦ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਅਗਲੇ ਚਾਰ ਸਾਲ ਜਾਂ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ।

Italian Trulli