ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪੈਟਰੋਲ ਸੌ ਰੁਪਏ ਨੂੰ ਟੱਪਿਆ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪੈਟਰੋਲ ਸੌ ਰੁਪਏ ਨੂੰ ਟੱਪਿਆ

ਨਵੀਂ ਦਿੱਲੀ, 27 ਜੂਨ (ਬੁਲੰਦ ਆਵਾਜ ਬਿਊਰੋ) – ਐਤਵਾਰ ਨੂੰ ਤੇਲ ਦੀਆਂ ਕੀਮਤਾਂ ਵਿਚ ਫਿਰ ਤੋਂ ਵਾਧਾ ਕਰਨ ਨਾਲ ਪੰਜਾਬ ਤੇ ਬਿਹਾਰ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਈ। ਪੰਜਾਬ ਦੇ ਪਟਿਆਲਾ, ਅੰਮ੍ਰਿਤਸਰ, ਫਰੀਦਕੋਟ, ਫ਼ਿਰੋਜ਼ਪੁਰ, ਮੁਹਾਲੀ, ਫ਼ਾਜ਼ਿਲਕਾ, ਗੁਰਦਾਸਪੁਰ, ਲੁਧਿਆਣਾ, ਮੋਗਾ, ਪਠਾਨਕੋਟ ਤੇ ਤਰਨਤਾਰਨ ਵਿੱਚ ਪੈਟਰੋਲ 100 ਨੂੰ ਪਾਰ ਕਰ ਗਿਆ। ਇਸ ਤੋਂ ਇਲਾਵਾ ਰਾਜ ਵਿੱਚ ਡੀਜ਼ਲ 92 ਰੁਪੲੇ ਦੇ ਕਰੀਬ ਪ੍ਰਤੀ ਲਿਟਰ ਪੁੱਜ ਗਿਆ ਹੈ। ਸਰਕਾਰੀ ਮਾਲਕੀਅਤ ਵਾਲੀਆਂ ਤੇਲ ਕੰਪਨੀਆਂ ਨੇ ਪੈਟਰੋਲ 35 ਪੈਸੇ ਅਤੇ ਡੀਜ਼ਲ 25 ਪੈਸੇ ਪ੍ਰਤੀ ਲਿਟਰ ਮਹਿੰਗੇ ਕੀਤੇ। ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਿਲੰਗਾਨਾ, ਕਰਨਾਟਕ, ਜੰਮੂ-ਕਸ਼ਮੀਰ, ਉੜੀਸਾ, ਤਾਮਿਲਨਾਡੂ ਅਤੇ ਲੱਦਾਖ ਵਿਚ ਪੈਟਰੋਲ 100 ਰੁਪਏ ਤੋਂ ਉਪਰ ਪ੍ਰਤੀ ਲਿਟਰ ਪਹਿਲਾਂ ਹੀ ਵਿਕ ਰਿਹਾ ਹੈ। ਪਟਨਾ ਵਿਚ ਹੁਣ ਪੈਟਰੋਲ 100.47 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲਿਟਰ ਹੈ। ਮੈਟਰੋ ਸ਼ਹਿਰਾਂ ਵਿਚੋਂ ਮੁੰਬਈ, ਹੈਦਰਾਬਾਦ ਅਤੇ ਬੰਗਲੌਰ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਤੋਂ ਉੱਪਰ ਹੈ। ਚੰਡੀਗੜ੍ਹ ਵਿੱਚ ਪੈਟਰੋਲ 94.69 ਰੁਪਏ ਤੇ ਡੀਜ਼ਲ 88.54 ਰੁਪਏ ਪ੍ਰਤੀ ਲਿਟਰ ਹੋ ਗਏ ਹਨ।

Bulandh-Awaaz

Website: