ਪੰਜਾਬ ਦੇ ਸਭ ਤੋਂ ਵੱਧ ਵਿਦਿਆਰਥੀਆਂ ਦੇ ਸਕੂਲਾਂ ਵਿੱਚ ਸ਼ਾਮਿਲ ਹੋਏ ਜ਼ਿਲ੍ਹੇ ਦੇ 16 ਸਰਕਾਰੀ ਸਕੂਲ

ਪੰਜਾਬ ਦੇ ਸਭ ਤੋਂ ਵੱਧ ਵਿਦਿਆਰਥੀਆਂ ਦੇ ਸਕੂਲਾਂ ਵਿੱਚ ਸ਼ਾਮਿਲ ਹੋਏ ਜ਼ਿਲ੍ਹੇ ਦੇ 16 ਸਰਕਾਰੀ ਸਕੂਲ

ਅੰਮ੍ਰਿਤਸਰ, 24 ਮਈ (ਰਛਪਾਲ ਸਿੰਘ)  – ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿੱਚ ਇਕ ਹਜਾਰ ਵਿਦਿਆਥੀਆਂ ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ 180 ਸਕੂਲਾਂ ਦੀ ਲਿਸਟ ਜਾਰੀ ਕੀਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਾਖਲਾ ਮੁਹਿੰਮ ਪੰਜਾਬ ਦੇ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਗਿਣਤੀ ਨੂੰ ਲੈ ਕੇ ਜਾਰੀ ਕੀਤੇ ਤਾਜਾ ਅੰਕੜਿਆਂ ਅਨੁਸਾਰ ਸੂਬੇ ਦੇ ਇਕ ਹਜਾਰ ਤੋਂ ਵੱਧ ਗਿਣਤੀ ਵਾਲੇ 180 ਸਰਕਾਰੀ ਸਕੂਲਾਂ ‘ਚ ਅੰਮ੍ਰਿਤਸਰ ਜ਼ਿਲ੍ਹੇ ਦੇ 16 ਸਕੂਲਾਂ ਵਲੋਂ ਨਾਮ ਦਰਜ ਕਰਵਾਇਆ ਗਿਆ ਜਦਕਿ ਦੋ ਹਜਾਰ ਵਿਦਿਆਰਥੀਆਂ ਦੀ ਗਿਣਤੀ ਵਾਲੇ ਸਕੂਲਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ 3 ਸਕੂਲ ਸ਼ਾਮਿਲ ਹਨ। ਇਸਤੋਂ ਇਲਾਵਾ ਸੂਬੇ ਦੇ ਸਭ ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ ਸਿਖਰਲੇ 15 ਸਕੂਲਾਂ ‘ਚ ਜ਼ਿਲ੍ਹੇ ਦਾ ਇਕ ਸਕੂਲ ਛੇਹਰਟਾ ਸ਼ਾਮਿਲ ਹੈ ਜਿਸ ਵਿੱਚ ਬੱਚਿਆਂ ਦੀ ਗਿਣਤੀ 2727 ਹੈ। ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ. ਲਧਿਆਣਾ 5236 ਵਿਦਿਆਰਥੀਆਂ ਨਾਲ ਸੂਬੇ ਭਰ ਵਿਚੋਂ ਪਹਿਲੇ ਸਥਾਨ ਤੇ ਹੈ। ਉਨ੍ਹਾਂ ਦੱਸਿਆ ਕਿ ਜ਼ਿਲ਼੍ਹੇ ਦੇ ਜਿੰਨਾਂ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਇਕ ਹਜਾਰ ਤੋਂ ਵੱਧ ਹੈ ਉਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ, ਸੁਲਤਾਨਵਿੰਡ (ਕੁੜੀਆਂ), ਐਮ.ਐਸ. ਗੇਟ (ਕੁੜੀਆਂ), ਮਜੀਠਾ, ਬੱਲੜਵਾਲ, ਟਾਊਨ ਹਾਲ, ਅਜਨਾਲਾ (ਕੁੜੀਆਂ), ਕੋਟਬਾਬਾ ਦੀਪ ਸਿੰਘ (ਲੜਕੇ ਤੇ ਲੜਕੀਆਂ), ਟਪਿਆਲਾ (ਕੁੜੀਆਂ), ਭਿੰਡੀ ਸੈਦਾਂ, ਜੰਡਿਆਲਾ ਗੁਰੂ (ਕੁੜੀਆਂ) ਤੇ ਖਿਲਚੀਆਂ ਸ਼ਾਮਿਲ ਹਨ।

ਇਸ ਸੰਬੰਧੀ ਗਲਬਾਤ ਕਰਦਿਆਂ ਪ੍ਰਿੰਸੀਪਲ ਸ਼੍ਰੀਮਤੀ ਮਨਮੀਤ ਕੋਰ ਛੇਹਰਟਾ, ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਮਾਲ ਰੋਡ, ਪ੍ਰਿੰਸੀਪਲ ਜਤਿੰਦਰਪਾਲ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਅਮਰਜੀਤ ਸਿੰਘ ਸੁਕਤਾਨਵਿੰਡ ਨੇ ਸਾਂਝੇ ਤੌਰ ਤੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੁਲਾਂ ਨੂੰ ਪ੍ਰਦਾਨ ਕੀਤੀਆਂ ਆਧੁਨਿਕ ਸਹੂਲਤਾਂ, ਗੁਣਵੱਤਾ ਭਰਪੂਰ ਸਿੱਖਿਆ ਅਤੇ ਵਿਦਿਅਕ ਪ੍ਰਣਾਲੀ ਵਿੱਚ ਤਬਦੀਲੀ ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ ਜਿਸ ਨਾਲ ਉਨ੍ਹਾਂ ਦਾ ਵਿਸਵਾਸ਼ ਸਰਕਾਰੀ ਸਕੂਲਾਂ ਪ੍ਰਤੀ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੇ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਦਾਖਲਾ ਮੁਹਿੰਮ ‘ਈਚ ਵੰਨ ਬਰਿੰਗ ਵੰਨ’ ਦੇ ਸਾਰਥਕ ਸਿੱਟੇ ਸਾਹਮਣੇ ਆਉਣ ਅਤੇ ਰਾਜ ਸਰਕਾਰ ਦੀ ਸਰਪ੍ਰਸਤੀ ਹੇਠ ਸਰਕਾਰੀ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ।ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ, ਹਰਭਗਵੰਤ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ, ਪ੍ਰਿੰ: ਬਲਰਾਜ ਸਿੰਘ ਢਿਲੋਂ ਡੀ.ਐਸ.ਐਮ. ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰਾਜਦੀਪ ਸਿੰਘ ਸਟੈਨੋ ਸਮੇਤ ਹੋਰਨਾਂ ਨੇ ਸਕੂਲ ਮੁਖੀਆਂ ਵਲੋਂ ਰਾਜ ਪੱਧਰ ਤੇ ਜ਼ਿਲ਼ੇ ਦਾ ਮਾਣ ਵਧਾਉਣ ਵਧਾਈ ਦਿਤੀ।
ਤਸਵੀਰਾਂ: ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ
2. ਪ੍ਰਿੰਸੀਪਲ ਸ਼੍ਰੀਮਤੀ ਮਨਮੀਤ ਕੌਰ ਛੇਹਰਟਾ,
3. ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਮਾਲ ਰੋਡ
4. ਪ੍ਰਿੰਸੀਪਲ ਸ. ਜਤਿੰਦਰਪਾਲ ਸਿੰਘ ਸਿੱਧੂ ਮਾਹਣਾ ਸਿੰਘ ਰੋਡ
5. ਪ੍ਰਿੰਸੀਪਲ ਅਮਰਜੀਤ ਸਿੰਘ ਸੁਲਤਾਨਵਿੰਡ (ਕੁੜੀਆਂ)

Bulandh-Awaaz

Website: