More

  ਪੰਜਾਬ ਦੇ ਸਿਹਤ ਵਿਭਾਗ ਨੇ ਹਵਾ ਪ੍ਰਦੂਸ਼ਨ ਵਧਣ ਕਾਰਨ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਕੀਤੀ ਅਪੀਲ

  ਚੰਡੀਗੜ੍ਹ, 5 ਨਵੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਵਿੱਚ ਇਸ ਵਾਰ ਰੱਜ ਕੇ ਪਟਾਕੇ ਚਲਾਏ ਗਏ। ਇਸ ਕਰਕੇ ਅੱਜ ਦਿਨ ਚੜ੍ਹਦਿਆਂ ਹੀ ਹਵਾ ਵਿੱਚ ਜ਼ਹਿਰ ਘੁਲਿਆ ਵੇਖਣ ਨੂੰ ਮਿਲਿਆ। ਖਰਾਬ ਆਬੋ-ਹਵਾ ਨੂੰ ਵੇਖਦਿਆਂ ਸਿਹਤ ਵਿਭਾਗ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ। ਸਿਹਤ ਵਿਭਾਗ ਨੇ ਕਿਹਾ ਕਿ ਦੀਵਾਲੀ ਦੇ ਜਸ਼ਨਾਂ ਕਾਰਨ ਹਵਾ ਪ੍ਰਦੂਸ਼ਨ  ਬੇਹੱਦ ਵਧ ਗਿਆ ਹੈ। ਇਹ ਸਿਹਤ ਲਈ ਘਾਤਕ ਹੋ ਸਕਦਾ ਹੈ। ਸਿਹਤ ਵਿਭਾਗ ਮੁਤਾਬਕ ਜਲੰਧਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜਾ ਹੈ, ਜਦੋਂਕਿ ਪਟਿਆਲਾ, ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਵੀ ਹਵਾ ਬਹੁਤੀ ਸਾਫ਼ ਨਹੀਂ।ਰੋਪੜ ਰਾਜ ਦਾ ਇਕਲੌਤਾ ਜ਼ਿਲ੍ਹਾ ਹੈ, ਜੋ ਗ੍ਰੀਨ ਜ਼ੋਨ (ਤਸੱਲੀਬਖਸ਼) ਸ਼੍ਰੇਣੀ ਵਿੱਚ ਹੈ।

  ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਦੇ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਦਮੇ ਦੇ ਮਰੀਜ਼ਾਂ ਨੂੰ ਹਰ ਸਮੇਂ ਆਪਣੇ ਨਾਲ ਇਨਹੇਲਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹ ਲੈਣ ਵਿੱਚ ਤਕਲੀਫ਼ ਤੋਂ ਪੀੜਤ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ। ਦੱਸ ਦਈਏ ਕਿ ਇਸ ਵਾਰ ਹਰਿਆਣਾ ਤੇ ਦਿੱਲੀ ਵਿੱਚ ਬੈਨ ਲੱਗਣ ਕਰਕੇ ਵੱਡੇ ਪੱਧਰ ਵਿੱਚ ਪਟਾਕੇ ਪੰਜਾਬ ਪਹੁੰਚੇ। ਉਧਰ, ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਪਟਾਕੇ ਵੇਚਣ ਵਾਲਿਆਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਲਈ ਇਸ ਵਾਰ ਕਰਿਆਨੇ ਦੀਆਂ ਦੁਕਾਨਾਂ ਵਾਲਿਆਂ ਨੇ ਵੀ ਰੱਜ ਕੇ ਪਟਾਕੇ ਵੇਚੇ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img