Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਪੰਜਾਬ ਨਾਲ ਲੱਗਦੀਆਂ ਸਰਹੱਦਾਂ ਕੀਤੀਆਂ ਸੀਲ, ਪੰਜਾਬ ‘ਚ ਐਂਟਰੀ ਕਰਨ ਲਈ ਨੈਗਟਿਵ ਰਿਪੋਰਟ ਹੌਣੀ ਜ਼ਰੂਰੀ

 

ਬਠਿੰਡਾ 3 ਮਈ (ਰਛਪਾਲ ਸਿੰਘ) : ਕੋਰੋਨਾ ਮਹਾਮਾਰੀ ਦੇ ਵਧ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਨਾਲ ਲੱਗਦੀਆਂ ਬਾਹਰੀ ਸੂਬਿਆਂ ਦੀਆਂ ਹੱਦਾਂ ਸੀਲ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਨਾਲ ਲੱਗਦੀਆਂ ਹਰਿਆਣਾ ਤੇ ਰਾਜਸਥਾਨ ਦੀਆਂ ਸਰਹੱਦਾਂ ’ਤੇ ਪੁਲਿਸ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਰਹੱਦਾਂ ‘ਤੇ ਸਖ਼ਤੀ ਕੀਤੀ ਜਾਵੇਗੀ। ਸੂਬੇ ਤੇ ਜ਼ਿਲ੍ਹੇ ’ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਦਿੱਤੀ ਜਾਵੇਗੀ, ਜਿਸ ਦੀ ਕਰੋਨਾ ਰਿਪੋਰਟ ਨੈਗੇਟਿਵ ਹੋਵੇਗੀ। ਬਠਿੰਡਾ ਨਾਲ ਹਰਿਆਣਾ ਤੇ ਰਾਜਸਥਾਨ ਦੀ ਸੀਮਾ ਲੱਗਦੀ ਹੈ, ਜਿੱਥੇ ਹਰ ਰੋਜ਼ ਲੋਕ ਇੱਧਰੋਂ ਉਧਰ ਜਾਂਦੇ ਹਨ ਪਰ ਹੁਣ ਕੋਰੋਨਾ ਦੀ ਨੈਗੇਟਿਵ ਰਿਪੋਰਟ ਹੋਣ ‘ਤੇ ਹਰਿਆਣਾ ਤੇ ਰਾਜਸਥਾਨ ਤੋਂ ਪੰਜਾਬ ਅੰਦਰ ਦਾਖਲਾ ਮਿਲ ਸਕੇਗਾ। ਦੋਵਾਂ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ‘ਤੇ ਪੁਲਿਸ ਟੀਮਾਂ ਦੇ ਨਾਲ-ਨਾਲ ਸਰਕਾਰੀ ਮੁਲਾਜ਼ਮਾਂ ਦੀ ਚੌਵੀਂ ਘੰਟੇ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਵਿਅਕਤੀ ਬਿਨਾਂ ਆਪਣੀ ਕੋਰੋਨਾ ਰਿਪੋਰਟ ਦਿਖਾਏ ਪੰਜਾਬ ਅੰਦਰ ਦਾਖਲ ਨਾ ਹੋ ਸਕੇ। ਇਸ ਤੋਂ ਇਲਾਵਾ ਪ੍ਰਸ਼ਾਸ਼ਨ ਨੇ ਜ਼ਿਲ੍ਹੇ ਦੀਆਂ ਹੱਦਾਂ ਨੂੰ ਸੀਲ ਕਰਨ ਦਾ ਫ਼ੈਸਲਾ ਕੀਤਾ ਹੈ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀਸ੍ਰੀਨਿਵਾਸਨ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਫ਼ੈਸਲਾ ਕੋਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਲਿਆ ਗਿਆ ਹੈ। ਸੋਮਵਾਰ ਨੂੰ ਉੂਨ੍ਹਾਂ ਕੋਰੋਨਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਕੀਤੀ ਜਾਣ ਵਾਲੀ ਰੀਵਿਊ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਕਰੋਨਾ ਮਹਾਮਾਰੀ ਤੋਂ ਨਿਯਾਤ ਦਿਵਾਉਣ ਲਈ ਜ਼ਿਲ੍ਹੇ ’ਚ ਕੰਮ ਕਰ ਰਹੀਆਂ ਵੱਖ-ਵੱਖ ਟੀਮਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ। ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਫ਼ੈਲਾਅ ਨੂੰ ਰੋਕਣ ਲਈ ਹੁਣ ਜ਼ਿਲ੍ਹੇ ਦੀਆਂ ਸਾਰੀਆਂ ਸਰਹੱਦਾਂ ‘ਤੇ ਸਖ਼ਤੀ ਵਰਤੀ ਜਾਵੇਗੀ। ਇਸ ਦੌਰਾਨ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਜਿਸ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੋਵੇਗੀ ਤਾਂ ਜੋ ਇਸ ਮਹਾਮਾਰੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਤ ਰੱਖਿਆ ਜਾ ਸਕੇ।

Read Previous

ਅੰਮ੍ਰਿਤਸਰ ‘ਚ ਛੇਹਰਟਾ ਇਲਾਕੇ ਦੇ ਸੇਵਾ ਕੇਂਦਰ ਬਾਹਰ ‘ਆਪ’ ਵੱਲੋਂ ਕੀਤਾ ਪ੍ਰਦਰਸ਼ਨ

Read Next

ਭਾਰਤੀ ਵਿਦਿਆਰਥੀ ਅਮਰੀਕਾ ਦੀ ਯਾਤਰਾ ਛੋਟ ਸੂਚੀ ਵਿਚ ਸ਼ਾਮਿਲ

Leave a Reply

Your email address will not be published. Required fields are marked *