Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਪੰਜਾਬ ਪੁਲਿਸ ਦੇ ਭ੍ਰਿਸ਼ਟ ਮੁਲਾਜ਼ਮਾਂ ‘ਤੇ ਰਹੇਗੀ 24 ਘੰਟੇ ਨਜ਼ਰ, ਜਵਾਨ ਕਰਨਗੇ ਇੱਕ-ਦੂਜੇ ਦੀ ਜਾਸੂਸੀ

ਚੰਡੀਗੜ੍ਹ: ਪੰਜਾਬ ਪੁਲਿਸ ਆਪਣੇ ਕਰਮਚਾਰੀਆਂ ਦਾ ਵਿਵਹਾਰ ਸੁਧਾਰਨ ਦੀ ਮੁਹਿੰਮ ’ਚ ਜੁਟ ਗਈ ਹੈ। ਵਿਭਾਗ ਨੇ ਅੰਦਰਖਾਤੇ ਅਜਿਹੇ ਮੁਲਾਜ਼ਮਾਂ ਉੱਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਜੋ ਭ੍ਰਿਸ਼ਟ ਹਨ ਤੇ ਆਮ ਲੋਕਾਂ ਤੋਂ ਰਿਸ਼ਵਤ ਮੰਗਦੇ ਹਨ ਜਾਂ ਦੁਰਵਿਹਾਰ ਕਰਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰੇਕ ਪੁਲਿਸ ਮੁਲਾਜ਼ਮ ਉੱਤੇ ਨਜ਼ਰ ਰੱਖਣ ਲਈ ਦੂਜੇ ਮੁਲਾਜ਼ਮ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਪੁਲਿਸ ਦੇ ਜਵਾਨ ਇੱਕ-ਦੂਜੇ ਉੱਤੇ ਨਜ਼ਰ ਰੱਖਣਗੇ।

ਦੱਸ ਦੇਈਏ ਕਿ ਸਾਲ 2017 ’ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਗਠਨ ਦੇ ਨਾਲ ਹੀ ਨਸ਼ੇ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੇ ਰਾਜ ਦੇ ਪੁਲਿਸ ਮੁਲਾਜ਼ਮਾਂ ਨੂੰ ਵੀ ਰਾਡਾਰ ’ਤੇ ਲੈ ਆਂਦਾ ਸੀ। ਪੁਲਿਸ ਵਿਭਾਗ ਨੇ ਉਂਝ ਤਾਂ ਆਪਣੇ ਮੁਲਾਜ਼ਮਾਂ ਦੀ ਜਾਸੂਸੀ ਕਰਕੇ ਦਾਗ਼ੀ ਜਵਾਨਾਂ ਦੀ ਸੂਚੀ ਵੀ ਤਿਆਰ ਕੀਤੀ ਹੋਈ ਹੈ ਪਰ ਹਾਲੇ ਤੱਕ ਉਸ ਸੂਚੀ ਉੱਤੇ ਕੋਈ ਕਾਰਵਾਈ ਨਹੀਂ ਹੋਈ।

ਉਸ ਵੇਲੇ ਨਸ਼ੇ ਵਿਰੁੱਧ ਗਠਤ ‘ਵਿਸ਼ੇਸ਼ ਜਾਂਚ ਟੀਮ’ (SIT) ਨੇ ਆਪਣੀ ਜਾਂਚ ਦੌਰਾਨ ਕਈ ਪੁਲਿਸ ਅਫ਼ਸਰਾਂ ਤੇ ਕਰਮਚਾਰੀਆਂ ਦੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਣ ਦੇ ਸੰਗੀਨ ਖ਼ੁਲਾਸੇ ਕੀਤੇ ਸਨ। ਇਸ ਤੋਂ ਬਾਅਦ ਹੀ ਪੁਲਿਸ ਮੁਲਾਜ਼ਮਾਂ ਦੀ ਸਖ਼ਤ ਨਿਗਰਾਨੀ ਹੋਣ ਲੱਗੀ ਸੀ। ਇਸ ਦੌਰਾਨ ਹੁਣ ਵਿਭਾਗੀ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮਾੜੇ ਵਿਵਹਾਰ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਹੁਣ ‘ਲਾਈਨ ਹਾਜ਼ਰ’ ਜਿਹੀ ਸਜ਼ਾ ’ਚੋਂ ਲੰਘਣਾ ਪੈ ਸਕਦਾ ਹੈ।

ਪੰਜਾਬ ਪੁਲਿਸ ਨੇ ਕਈ ਵਾਰ ਆਪਣਾ ਅਕਸ ਸੁਧਾਰਨ ਦੀ ਮੁਹਿੰਮ ਚਲਾਈ ਹੈ ਪਰ ਇਨ੍ਹਾਂ ਮੁਹਿੰਮਾਂ ਦਾ ਕੋਈ ਖ਼ਾਸ ਅਸਰ ਨਹੀਂ ਹੋਇਆ। ਵਿਭਾਗ ਨੇ ਖ਼ੁਦ ਨੂੰ ਸੋਸ਼ਲ ਮੀਡੀਆ ਰਾਹੀਂ ਆਮ ਨੂੰ ਜੋੜਨ ਦੀ ਯੋਜਨਾ ਉੱਤੇ ਵੀ ਕੰਮ ਸ਼ੁਰੂ ਕੀਤਾ ਸੀ ਪਰ ਉਸ ਵਿੱਚ ਵੀ ਕੋਈ ਵੀ ਬਹੁਤੀ ਕਾਮਯਾਬੀ ਨਹੀਂ ਮਿਲ ਸਕੀ।

bulandhadmin

Read Previous

ਸਰਕਾਰੀ ਮਿਡਲ ਸਕੂਲ ਗੁਮਟਾਲਾ ਦੇ ਕੰਪਿਊਟਰ ਰੂਮ ਦਾ ਕੌਂਸਲਰ ਜਤਿੰਦਰ ਕੌਰ ਨੇ ਕੀਤਾ ਉਦਘਾਟਨ

Read Next

10 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!