ਪੰਜਾਬ ਮੰਤਰੀ ਮੰਡਲ ਨੇ ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਦਿੱਤੀ ਹਰੀ ਝੰਡੀ

ਪੰਜਾਬ ਮੰਤਰੀ ਮੰਡਲ ਨੇ ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 18 ਜੂਨ (ਬੁਲੰਦ ਆਵਾਜ ਬਿਊਰੋ) – ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ‘ਚ ਜਾਂਚ ਦੀ ਕਾਰਜਕੁਸ਼ਲਤਾ ਤੇ ਸਮੁੱਚੀ ਕਾਰਜਪ੍ਰਣਾਲੀ ‘ਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਿਵਲੀਅਨ ਸਹਿਯੋਗੀ ਸਟਾਫ (ਮਾਹਿਰ ਸਹਿਯੋਗੀ ਸਟਾਫ) ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ। 915 ਸਿਪਾਹੀਆਂ ਦੀਆਂ ਅਸਾਮੀਆਂ ਖਤਮ ਕਰਨ ਦੇ ਨਾਲ ਇਹ ਅਸਾਮੀਆਂ ਬਿਨਾਂ ਕਿਸੇ ਮਾਲੀਆ ਦੇ ਬੋਝ ਨਾਲ ਭਰੀਆਂ ਜਾਣਗੀਆਂ ਜਿਸ ਦਾ ਕੋਈ ਵਾਧੂ ਵਿੱਤੀ ਪ੍ਰਭਾਵ ਨਹੀਂ ਪਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਵਰਚੁਅਲ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਕਰਨ ਦੇ ਫ਼ੈਸਲੇ ਦਾ ਮੰਤਵ ਅਮਨ ਤੇ ਕਾਨੂੰਨ ਵਿਵਸਥਾ ਦੇ ਲਿਹਾਜ ਨਾਲ ਕੰਮਕਾਜ ਵਿੱਚ ਕਾਰਜਕੁਸ਼ਲਤਾ ਵਧਾ ਕੇ ਜਾਂਚ ਦੇ ਕੰਮਕਾਜ ਨੂੰ ਹੋਰ ਵਧਾਉਣਾ ਹੈ।

ਕੈਬਨਿਟ ਨੇ ਪੁਨਰਗਠਨ ਦੇ ਕੰਮ ਲਈ ਜ਼ਰੂਰੀ ਨਿਯਮ ਬਣਾਉਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।ਨਵੀਆਂ ਬਣਾਈਆਂ ਜਾ ਰਹੀਆਂ ਅਸਾਮੀਆਂ ਵਿੱਚੋਂ- ਕਾਨੂੰਨੀ ਖੇਤਰ ਵਿੱਚ 157 ਅਸਾਮੀਆਂ (120 ਸਹਾਇਕ ਲੀਗਲ ਅਫਸਰ, 28 ਲੀਗਲ ਅਫਸਰ, 8 ਲੀਗਲ ਸਲਾਹਕਾਰ ਅਤੇ ਇਕ ਮੁੱਖ ਲੀਗਲ ਸਲਾਹਕਾਰ), ਫੋਰੈਂਸਿਕ ਖੇਤਰ ਵਿੱਚ 242 ਅਸਾਮੀਆਂ (150 ਸਹਾਇਕ ਫੋਰੈਂਸਿਕ ਅਫਸਰ, 60 ਫੋਰੈਂਸਕ ਅਫਸਰ, 31 ਸੀਨੀਅਰ ਫੋਰੈਂਸਿਕ ਸੁਪਰਵਾਈਜ਼ਰ ਤੇ ਇਕ ਮੁੱਖ ਫੋਰੈਂਸਿਕ ਅਫਸਰ), ਸੂਚਨਾ ਤਕਨਾਲੋਜੀ ਖੇਤਰ ਵਿੱਚ 301 (214 ਸੂਚਨਾ ਤਕਨਾਲੋਜੀ ਸਹਾਇਕ ਸਾਫਟਵੇਅਰ, 53 ਸੂਚਨਾ ਤਕਨਾਲੋਜੀ ਅਫਸਰ, 33 ਕੰਪਿਊਟਰ/ਡਿਜੀਟਲ ਫੋਰੈਂਸਿਕ ਅਫਸਰ ਤੇ ਇਕ ਚੀਫ ਸੂਚਨਾ ਤਕਨਾਲੋਜੀ ਅਫਸਰ) ਅਤੇ ਵਿੱਤੀ ਖੇਤਰ ਵਿੱਚ 70 ਸਹਾਇਕ ਵਿੱਤੀ ਪੜਤਾਲਕਾਰ, 27 ਵਿੱਤੀ ਅਫਸਰ ਅਤੇ 1 ਮੁੱਖ ਵਿੱਤੀ ਅਫਸਰ ਸ਼ਾਮਲ ਹਨ।

Bulandh-Awaaz

Website:

Exit mobile version