-1.2 C
Munich
Tuesday, February 7, 2023

ਪੰਜਾਬ ਵਿਚ ਆਪਣੇ ਹਰ ਵਾਅਦੇ ਨੂੰ ਪੁਰਾ ਕਰਕੇ ਪੰਜਾਬ ਵਿਚ ਬਦਲਾਅ ਲਿਆਂਦਾ ਜਾਵੇਗਾ – ਪ੍ਰਿਤਪਾਲ

Must read

ਅੰਮ੍ਰਿਤਸਰ 22 ਜਨਵਰੀ (ਰਾਜੇਸ਼ ਡੈਨੀ) – ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ, ਉਸਨੂੰ ਪੁਰਾ ਕਰਨ ਵਿਚ ਕੋਈ ਕਸਰ ਨਹੀ ਛੱਡੀ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਾਰਡ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੋਰਾਨ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਸਨੂੰ ਪੁਰਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਲੰਮੇਂ ਸਮੇਂ ਤੋਂ ਰਾਜ ਕਰਨ ਵਾਲੀ ਕਾਂਗਰਸ ਤੇ ਅਕਾਲੀ ਦਲ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਕੇ ਪੰਜਾਬ ਨੂੰ ਲੁੱਟਿਆ ਹੈ, ਤੇ ਆਪਣੇ ਕਾਰਜਕਾਲ ਦੋਰਾਨ ਪੰਜਾਬ ਦੇ ਭਲੇ ਲਈ ਕੋਈ ਕੰਮ ਨਹੀ ਕੀਤਾ, ਪਰ ਪੰਜਾਬ ਵਿਚ ਪਹਿਲੀ ਵਾਰ ਬਣੀ ਆਮ ਆਦਮੀ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਕੀਤੇ ਗਏ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨਾਂ ਕਿਹਾ ਕਿ ਜਲਦ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਚ ਆਪਣੇ ਹਰ ਵਾਅਦੇ ਨੂੰ ਪੁਰਾ ਕਰਕੇ ਪੰਜਾਬ ਵਿਚ ਬਦਲਾਅ ਲਿਆਂਦਾ ਜਾਵੇਗਾ।

- Advertisement -spot_img

More articles

- Advertisement -spot_img

Latest article