More

    ਪੰਜਾਬ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਸਮੀਖਿਆ

    ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ‘ਚ ਕੋਰੋਨਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਬੈਠਕ ਕੀਤੀ। ਇਹ ਬੈਠਕ ਅਜਿਹੇ ਸਮੇਂ ਹੋਈ ਹੈ ਜਦਕਿ ਦੇਸ਼ ਦੇ ਕੁਝ ਸੂਬਿਆਂ ‘ਚ ਪਿਛਲੇ ਦਿਨਾਂ ‘ਚ ਕੋਰੋਨਾ ਦੇ ਮਾਮਲੇ ਵਧ ਗਏ ਹਨ। ਇਸ ਬੈਠਕ ‘ਚ ਕੇਂਦਰੀ ਮੰਤਰੀ ਹਰਸ਼ਵਰਧਨ ਤੇ ਗ੍ਰਹਿ ਸਕੱਤਰ ਅਜੇ ਭੱਲਾ ਵੀ ਮੌਜੂਦ ਸਨ।ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਇਕ ਬਿਆਨ ‘ਚ ਕਿਹਾ ਕਿ ਗ੍ਰਹਿ ਮੰਤਰੀ ਨੇ ਦੇਸ਼ ‘ਚ ਕੋਰੋਨਾ ਵਾਇਰਸ ਦੀ ਸਥਿਤੀ ਦਾ ਜਾਇਜ਼ਾ ਲਿਆ, ‘ਖਾਸਕਰ ਉਨ੍ਹਾਂ ਸੂਬਿਆਂ ‘ਚ ਜਿੱਥੇ ਹਾਲ ਹੀ ‘ਚ ਕੋਰੋਨਾ ਮਾਾਮਲਿਆਂ ‘ਚ ਵਾਧਾ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਟੀਕਾਕਰਨ ਦੀ ਸਥਿਤੀ ‘ਤੇ ਵੀ ਚਰਚਾ ਹੋਈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ, ਕੇਰੇਲ, ਪੰਜਾਬ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਜਿਹੇ ਸੂਬਿਆਂ ‘ਚ ਕੋਵਿਡ-19 ਦੇ ਮਾਮਲਿਆਂ ‘ਚ ਅਅਚਾਨਕ ਵਾਧੇ ਦੀਆਂ ਖ਼ਬਰਾਂ ਆਈਆਂ ਹਨ।

     

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img