ਅੰਮ੍ਰਿਤਸਰ, 24 ਮਈ (ਰਛਪਾਲ ਸਿੰਘ) -ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਿੱਖਿਆ ਵਿਭਾਗ ਪੰਜਾਬ ਵਲੋਂ ਰੱਦ ਕੀਤੀ ਪੰਜਵੀਂ ਜਮਾਤ ਦਾ ਅੱਜ ਨਤੀਜਾ ਐਲਾਣਿਆ ਗਿਆ।
ਇਸ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਦੇ ਬੁਲਾਰੇ ਨੇ ਪੰਜਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਣਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 314472 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਹਿਸਾ ਲਿਆ ਸੀ ਜਿਸ ਵਿਚੋਂ 314212 ਵਿਦਿਆਰਥੀ ਸਫਲ ਹੋਏ। ਬੋਰਡ ਵਲੋਂ ਐਲਾਣੇ ਨਤੀਜੇ ਅਨੁਸਾਰ 99.91 ਫੀਸਦੀ ਵਿਦਿਆਰਥੀ ਪੰਜਵੀਂ ਜਮਾਤ ਵਿਚੋਂ ਪਾਸ ਹੋਣ ਵਿੱਚ ਸਫਲ ਰਹੇ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸੁਸੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਅਤੇ ਸ਼੍ਰੀਮਤੀ ਰੇਖਾ ਮਹਾਜਨ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਲਈ ਜ਼ਿਲ਼੍ਹਾ ਅੰਮ੍ਰਿਤਸਰ ਦੇ ਵੱਖ ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਵਿੱਚ 30945 ਵਿਦਿਆਰਥੀਆਂ ਲਈ ਪ੍ਰੀਖਿਆ ਦੇਣ ਲਈ ਪੁੱਜੇ ਸਨ ਜਿੰਨਾਂ ਵਿਚੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਣੇ ਨਤੀਜਿਆਂ ਵਿੱਚ 30893 ਵਿਦਿਆਰਥੀ ਪਾਸ ਹੋਏ ਹਨ ਜਿੰਨਾਂ ਦੀ ਪਾਸ ਪ੍ਰਤੀਸ਼ਤਤਾ 99.83 ਫੀਸਦੀ ਬਣਦੀ ਹੈ। ਸ਼੍ਰੀ ਤੁੱਲੀ ਤੇ ਸ਼੍ਰੀਮਤੀ ਮਹਾਜਨ ਨੇ ਪਾਸ ਹੋਏ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਸਫਲ ਹੋਣ ਤੇ ਵਧਾਈ ਸੰਦੇਸ਼ ਦਿਤੇ ਹਨ। ਇਸ ਸਮੇਂ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅੰਦਰ ਮੁਹੱਈਆ ਕਰਵਾਈਆਂ ਗਈਆਂ ਮੁਢਲੀਆਂ ਸਹੂਲਤਾਂ ਤੇ ਸਿੱਖਿਆ ਦੇ ਮਿਆਰ ਵਿੱਚ ਹੋਏ ਉਚੇਰੇ ਵਾਧੇ ਕਾਰਨ ਅੱਜ ਸਰਕਾਰੀ ਸਕੁਲ਼ਾਂ ਦੇ ਨਤੀਜੇ ਨਿੱਜੀ ਸਕੂਲਾਂ ਤੋਂ ਕਿਤੇ ਬਿਹਤਰ ਆ ਰਹੇ ਹਨ। ਇਸ ਸਮੇਂ ਉਨ੍ਹਾਂ ਨਾਲ ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ, ਰਜਿੰਦਰ ਸਿੰਘ ਏ.ਸੀ., ਰੁਪਿੰਦਰ ਸਿੰਘ ਏ.ਪੀ.ਸੀ. ਜਨਰਲ, ਵਿਕਾਸ ਮਹਾਜਨ ਆਡਿਟਰ, ਵਿਕਰਮਜੀਤ ਸਿੰਘ ਹਾਜਰ ਸਨ।
ਤਸਵੀਰ : ਸੁਸੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਅਤੇ ਸ਼੍ਰੀਮਤੀ ਰੇਖਾ ਮਹਾਜਨ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ