ਅੰਮ੍ਰਿਤਸਰ, 23 ਜਨਵਰੀ (ਕੇ ਰੰਧਾਵਾ) – ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਇਕਾਈ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲ 2023 ਦਾ ਕੈਲੰਡਰ ਜਾਰੀ ਕਰਨ ਸੰਬੰਧੀ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਡੀਸ਼ਨਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸੁਰਿੰਦਰ ਸਿੰਘ ਅਤੇ ਜਿਲਾ ਇਕਾਈ ਅੰਮ੍ਰਿਤਸਰ ਦੇ ਸਮੂੰਹ ਅਹੁਦੇਦਾਰਾਂ ਵੱਲੋਂ ਸਥਾਨ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਵਿਖੇ ਕਲੰਡਰ ਜਾਰੀ ਕੀਤਾ ਗਿਆ।ਇਸ ਮੌਕੇ ਅਡੀਸ਼ਨਲ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਯੂਨੀਅਨ ਆਗੂਆਂ ਦੇ ਇਸ ਵਧੀਆ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਹੋਇਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲ੍ਹਾ ਪ੍ਰਧਾਨ, ਜਗਦੀਸ਼ ਠਾਕੁਰ ਜਿਲ੍ਹਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜਿਲ੍ਹਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ,ਅਸਨੀਲ ਸ਼ਰਮਾ ਜਿਲਾ ਮੁੱਖ ਸਲਾਹਕਾਰ,ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ,
ਅਮਨ ਥਰੀਏਵਾਲ, ਸਾਹਿਬ ਕੁਮਾਰ ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਐੱਸ ਐਮ ਐਸ ਯੂ ਜਿਲਾ ਇਕਾਈ ਅੰਮ੍ਰਿਤਸਰ ਦੇ ਅਹੁਦੇਦਾਰ ਅਤੁੱਲ ਸ਼ਰਮਾ,ਜਿੰਮੀ ਬਧਵਾਰ,ਦਿਲਬਾਗ ਸਿੰਘ, ਸੰਦੀਪ ਅਰੋੜਾ, ਗੁਰਮੁੱਖ ਸਿੰਘ ਚਾਹਲ ਆਦਿ ਵੀ ਹਾਜ਼ਰ ਸਨ ।
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋ ਸਾਲ 2023 ਦਾ ਕੈਲੰਡਰ ਜਾਰੀ
