ਮਮਦੋਟ 31 ਮਾਰਚ (ਲਛਮਣ ਸਿੰਘ ਸੰਧੂ) – ਪੰਜਾਬ ਦਾ ਕਿਸਾਨ ਅੰਨਦਾਤਾ ਜਿੱਥੇ ਪਹਿਲਾਂ ਹੀ ਫਸਲਾਂ ਦਾ ਸਹੀ ਮੰਡੀਕਰਨ ਨਾ ਹੋਣ ਕਰਕੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਇਆ ਪਿਆ ਹੈ ਅਤੇ ਆਏ ਦਿਨ ਕੋਈ ਨਾ ਕੋਈ ਕਿਸਾਨ ਆਤਮਹੱਤਿਆ ਕਰ ਰਿਹਾ ਹੈ ਉੱਥੇ ਹੀ ਹੁਣ ਪੰਜਾਬ ਵਿੱਚ ਕਣਕ ਦੀ ਫ਼ਸਲ ਪੱਕਣ ਦੇ ਬਿਲਕੁੱਲ ਨੇੜੇ ਆ ਪਰ ਹੁਣ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਅਤੇ ਹਨੇਰੀ, ਗੜੇਮਾਰੀ ਨਾਲ ਜਿੱਥੇ ਕਣਕ ਦੀ ਫ਼ਸਲ ਖ਼ਰਾਬ ਹੋ ਗਈ ਆ ਉੱਥੇ ਹੀ ਸਬਜ਼ੀਆਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ ਜਿਸ ਕਾਰਨ ਇਸ ਵਾਰ ਪੰਜਾਬ ਦਾ ਕਿਸਾਨ ਚਿੰਤਾ ਵਿੱਚ ਹੈ ਪਰ ਹੁਣ ਲੋੜ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਇਸ ਮੁਸ਼ਕਿਲ ਦੀ ਘੜੀ ਵਿੱਚ ਬਾਂਹ ਫੜੇ ਅਤੇ ਖ਼ਰਾਬ ਹੋਈਆਂ ਫਸਲਾਂ ਦਾ ਤਰੁੰਤ ਮੁਆਵਜ਼ਾ ਦੇਵੇ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਰੋਜ਼ਪੁਰ ਦਿਹਾਤੀ ਤੋ ਕਾਂਗਰਸ ਪਾਰਟੀ ਦੇ ਇੰਚਾਰਜ ਆਸ਼ੂ ਬੰਗੜ ਨੇ ਕਹੀਆਂ ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਾਂਹ ਹੁਣ ਨਾ ਫੜੀ ਤਾ ਕਿਸਾਨਾਂ ਨੂੰ ਵੱਡੀ ਆਰਥਿਕਤਾ ਦਾ ਸਹਾਮਣਾ ਕਰਨਾ ਪੈਣਾ ਇਸ ਮੌਕੇ ਉਹਨਾਂ ਨਾਲ ਬਲਾਕ ਮਮਦੋਟ ਤੋ ਕਾਂਗਰਸ ਦੇ ਪ੍ਰਧਾਨ ਸਰਪੰਚ ਗੁਰਬਖਸ਼ ਸਿੰਘ ਭਾਵੜਾ ਵੀ ਮੌਜੂਦ ਸਨ।
ਪੰਜਾਬ ਸਰਕਾਰ ਕਿਸਾਨਾਂ ਦੀ ਕੁਦਰਤੀ ਆਫ਼ਤ ਨਾਲ ਖ਼ਰਾਬ ਹੋਈ ਫ਼ਸਲ ਦਾ ਤਰੁੰਤ ਮੁਆਵਜ਼ਾ ਦੇਵੇ : ਆਸ਼ੂ ਬੰਗੜ
