ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੰਜਾਬ ’ਚ ਸਰਕਾਰੀ ਨੌਕਰੀਆਂ ’ਚ ਪੰਜਾਬੀਆਂ ਨੂੰ ਮਿਲੇਗੀ ਪਹਿਲ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੰਜਾਬ ’ਚ ਸਰਕਾਰੀ ਨੌਕਰੀਆਂ ’ਚ ਪੰਜਾਬੀਆਂ ਨੂੰ ਮਿਲੇਗੀ ਪਹਿਲ

ਚੰਡ੍ਹੀਗੜ੍ਹ, 15 ਨਵੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਪੰਜਾਬੀਆਂ ਨੂੰ ਨੌਕਰੀਆਂ ਵਿੱਚ ਪਹਿਲ ਦਿੱਤੀ ਜਾਵੇਗੀ। ਇਸ ਐਲਾਨ ਅਨੁਸਾਰ ਹਰਿਆਣਾ ਦੀ ਤਰਜ਼ ’ਤੇ ਸਰਕਾਰੀ ਅਤੇ ਨਿੱਜੀ ਸੈਕਟਰ ਦੀਆਂ ਨੌਕਰੀਆਂ ਵਿੱਚ ਪੰਜਾਬੀਆਂ ਲਈ ਕੋਟਾ ਨਿਰਧਾਰਿਤ ਕੀਤਾ ਜਾਵੇਗਾ। ਇਸ ਸੰਬੰਧੀ ਇਕ ਕਾਨੂੰਨ ਜਲਦ ਲਿਆਂਦਾ ਜਾਵੇਗਾ ਅਤੇ ਇਸ ਬਾਰੇ ਫ਼ੈਸਲਾ ਕਿਸੇ ਅਗਲੀ ਕੈਬਨਿਟ ਮੀਟਿੰਗ ਵਿੱਚ ਲਿਆ ਜਾ ਸਕਦਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸ: ਪਰਗਟ ਸਿੰਘ ਨੇ ਵੀ ਕਿਹਾ ਹੈ ਕਿ ਅਜੇ ਇਸ ਦੇ ਵੇਰਵੇ ਤੈਅ ਕੀਤੇ ਜਾ ਰਹੇ ਹਨ ਪਰ ਇਹ ਕਾਨੂੰਨ ਲਿਆਂਦਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਇਕ ਵੱਡਾ ਮੁੱਦਾ ਹੈ ਅਤੇ ਨਾ ਕੇਵਲ ਇਸ ਨਾਲ ਪੰਜਾਬ ਦੇ ਲੋਕਾਂ ਵਿੱਚ ਬੇਚੈਨੀ ਦਾ ਆਲਾਮ ਹੈ ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਨਾ ਮਿਲਣ ਕਰਕੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਨੂੰ ਛੱਡ ਕੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅਤੇ ਪ੍ਰਦੇਸਾਂ ਵੱਲ ਨੂੰ ਮੂੰਹ ਕਰਨਾ ਪੈਂਦਾ ਹੈ।

Bulandh-Awaaz

Website: